ਜਿਲੇ ਵਿੱਚ ਕੋਵਿਡ-19 ਦੇ ਨਵੇ 7 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3117 ਨਵੇ ਸੈਪਲ ਲੈਣ  ਨਾਲ ਅਤੇ  2862 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ  ਨਵੇ 7 ਪਾਜੇਟਿਵ ਕੇਸ ਮਿਲੇ ਹਨ ਹੈ ਜਿਨਾਂ ਵਿੱਚੋ 6 ਕੇਸ ਟਾਂਡਾ ਬਲਾਕ ਨਾਲ ਸਬੰਧਤ ਸਕੂਲੀ ਵਿਦਿਆਰਥੀਆ ਦੇ ਹਨ ਅਤੇ ਸਰਕਾਰੀ ਹਿਦਾਇਤਾ ਮੁਤਾਬਿਕ ਸਕੂਲ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਜਿਲੇ ਵਿਚ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 30674 ਹੋ ਗਈ ਹੈ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 753591 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 723270 ਸੈਪਲ  ਨੈਗਟਿਵ ਹਨ, ਜਦ ਕਿ 2261 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1242 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 978 ਹੋ  ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  23  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29673 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here