ਉੜਮੁੜ 41 ਦੇ ਬੀਐਲਓਜ਼ ਤੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਨਿਰਦੇਸ਼ਾਂ ਤੋਂ ਕਰਵਾਇਆ ਜਾਣੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਪ੍ਰਾਪਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਅੱਜ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ, 41-ਉੜਮੁੜ ਪ੍ਰਦੀਪ ਸਿੰਘ ਢਿੱਲੋਂ ਵਲੋਂ ਚੋਣ ਵਿਧਾਨ ਸਭਾ ਹਲਕਾ ਦੇ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਉਨ੍ਹਾਂ ਚੋਣ ਕਮਿਸ਼ਨ ਤੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ ਸਮੂਹ ਬੀ.ਐਲ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ 8 ਸਤੰਬਰ ਤੱਕ ਘਰ-ਘਰ ਜਾ ਕੇ ਵੋਟਰ ਸੂਚੀ ਵਿਚ ਦਰਜ ਵੋਟਰਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰਨ ਅਤੇ ਦਿੱਤੇ ਗਏ ਫਾਰਮੇਟ ਨੂੰ ਚੰਗੀ ਤਰ੍ਹਾਂ ਨਾਲ ਭਰਨ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵਲੋਂ ਸਰਵੇ ਦੌਰਾਨ ਪ੍ਰਾਪਤ ਫਾਰਮਾਂ ਨੂੰ 15 ਸਤੰਬਰ ਤੱਕ ਡਿਜੀਟਾਇਜ਼ ਕੀਤਾ ਜਾਣਾ ਹੈ। ਉਨ੍ਹਾਂ ਸਮੂਹ ਸੁਪਰਵਾਈਜ਼ਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਬੀ.ਐਲ.ਓਜ਼ ਨੂੰ ਰਜਿਸਟਰ ਭਰਨ ਦੀ ਟਰੇਨਿੰਗ ਜਲਦ ਦੇ ਕੇ ਕੰਮ ਨੂੰ ਸ਼ੁਰੂ ਕਰਵਾਉਣ। ਉਨ੍ਹਾਂ ਹਦਾਇਤ ਕੀਤੀ ਕਿ ਆਨਲਾਈਨ ਪ੍ਰਾਪਤ ਹੋਣ ਵਾਲੇ ਫਾਰਮਾਂ ਦੀ ਬੀ.ਐਲ.ਓਜ਼ ਰਾਹੀਂ ਵੈਰੀਫਿਕੇਸ਼ਨ ਸਮੇਂ ਸਿਰ ਕੀਤੀ ਜਾਵੇ। ਬੀ.ਐਲ.ਓਜ਼ ਰਾਹੀਂ ਵੋਟਰ ਸੂਚੀ ਨੂੰ ਧਿਆਨ ਨਾਲ ਦੇਖਿਆ ਜਾਵੇ, ਜੇਕਰ ਵੋਟਰ ਸੂਚੀ ਵਿਚ ਇਕ ਹੀ ਵੋਟਰ ਦੀ ਦੋ ਵਾਰ ਜਾਂ ਵੱਧ ਵਾਰ ਐਂਟਰੀ ਹੈ ਤਾਂ ਫਾਰਮ ਨੰਬਰ 7 ਭਰ ਕੇ ਡਬਲ ਵੋਟ ਨੂੰ ਕਟਾਇਆ ਜਾਵੇ।

Advertisements


ਚੋਣ ਰਜਿਸਟਰੇਸ਼ਨ ਅਫ਼ਸਰ 41-ਉੜਮੁੜ ਨੇ ਸੁਪਰਵਾਈਜ਼ਰਾਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਵੋਟਰ ਸੂਚੀਆਂ ਵਿੱਚ ਸੁਧਾਈ ਦੇ ਪ੍ਰੋਗਰਾਮ ਦਾ ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਆਨਲਾਈਨ ਫਾਰਮ ਭਰਨ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਤਿਆਰ ਕੀਤੀ ਵੋਟਰ ਹੈਲਪਲਾਈਨ ਐਪ ਅਤੇ ਪੀ.ਡਬਲਯੂ.ਡੀ. ਐਪ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਕ ਪੋÇਲੰਗ ਸਟੇਸ਼ਨ ’ਤੇ ਵੋਟਰਾਂ ਦੀ ਹੱਦ 1200 ਨਿਸ਼ਚਿਤ ਕੀਤੀ ਗਈ ਹੈ। ਇਸ ਲਈ ਜਿਨ੍ਹਾਂ ਬੂਥਾਂ ’ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਹੈ, ਉਥੇ ਜ਼ਰੂਰਤ ਅਨੁਸਾਰ ਵੋਟਾਂ ਦੀ ਸ਼ਿਫਟਿੰਗ ਜਾਂ ਨਵੀਆਂ ਇਮਾਰਤਾਂ ਦੀ ਪਹਿਚਾਣ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀਆਂ ਦੀ ਪਹਿਲੀ ਪ੍ਰਕਾਸ਼ਨਾ 1 ਨਵੰਬਰ 2021 ਨੂੰ ਕੀਤੀ ਜਾਣੀ ਹੈ ਅਤੇ ਇਸ ਡਰਾਫਟ ਵੋਟਰ ਸੂਚੀ ’ਤੇ 1 ਨਵੰਬਰ 2021 ਤੋਂ 30 ਨਵੰਬਰ 2021 ਤੱਕ ਦੇ ਸਮੇਂ ਦੌਰਾਨ ਦਾਅਵੇ, ਇਤਰਾਜ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ, ਵੋਟਰ ਸੂਚੀ ਵਿਚ ਸ਼ਾਮਲ ਨਾਂ ’ਤੇ ਇਤਰਾਜ ਕਰਨ ਜਾਂ ਵੋਟ ਕਟਵਾਉਣ ਲਈ ਫਾਰਮ ਨੰਬਰ 7,ਵੋਟਰ ਸੂਚੀ ਵਿੱਚ ਪਹਿਲੇ ਤੋਂ ਦਰਜ ਕਿਸੇ ਵਿਵਰਣ ਵਿਚ ਕਿਸੇ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ 8, ਵੋਟਰ ਵਲੋਂ ਉਸ ਚੋਣ ਖੇਤਰ (ਜਿਸ ਚੋਣ ਖੇਤਰ ਵਿਚ ਉਹ ਪਹਿਲਾਂ ਵੋਟਰ ਦੇ ਤੌਰ ’ਤੇ ਰਜਿਸਟਰ ਹੈ) ਵਿਚ ਆਪਣੀ ਰਿਹਾਇਸ਼ ਬਦਲਣ ਦੀ ਸੂਰਤ ਵਿਚ ਵੋਟ ਤਬਦੀਲ ਕਰਨ ਲਈ ਫਾਰਮ ਨੰਬਰ 8 ਏ ਭਰਿਆ ਜਾਵੇਗਾ।


ਪ੍ਰਦੀਪ ਸਿੰਘ ਢਿੱਲੋਂ ਨੇ ਹਦਾਇਤ ਕਰਦੇ ਹੋਏ ਕਿਹਾ ਕਿ ਬੂਥ ਲੈਵਲ ਅਫ਼ਸਰ ਵਲੋਂ ਸਬੰਧਤ ਬੂਥਾਂ ’ਤੇ ਹਾਜ਼ਰ ਰਹਿ ਕੇ 6, 7, 20 ਅਤੇ 21 ਨਵੰਬਰ ਨੂੰ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੇ ਕੰਮਾਂ ਨੂੰ ਚੈਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਮੁੱਖ ਤੌਰ ’ਤੇ ਟ੍ਰਾਂਸਜੈਂਡਰ, ਮਾਈਗ੍ਰੈਂਟ ਵਰਕਰ, ਪੀ.ਡਬਲਯੂ.ਡੀ., ਐਨ.ਆਰ.ਆਈਜ਼ ਅਤੇ ਨਵੇਂ ਵੋਟਰ ਦੀ ਇਨਰੋਲਮੈਂਟ ’ਤੇ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ 80 ਸਾਲ ਤੋਂ ਵੱਧ ਵੋਟਰਾਂ ਅਤੇ ਪੀ.ਡਬਲਯੂ.ਡੀ. ਵੋਟਰਾਂ ਲਈ ਪੋਸਟਲ ਬੈਲਟ ਦੀ ਇਕ ਹੋਰ ਸੁਵਿਧਾ ਆਗਾਮੀ ਚੋਣ ਲਈ ਪ੍ਰਦਾਨ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਬੀ.ਐਲ.ਓਜ਼ ਤੇ ਸੁਪਰਵਾਈਜ਼ਰ ਨੂੰ ਹਰ ਮਹੀਨੇ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਚੋਣ ਕਾਨੂੰਗੋ ਸੁਖਦੇਵ ਸਿੰਘ ਅਤੇ ਏ.ਡੀ.ਓ. ਡਾ. ਹਰਪ੍ਰੀਤ ਸਿੰਘ ਮਾਸਟਰ ਟਰੇਨਰ ਵਲੋਂ ਸੁਪਰਵਾਈਜ਼ਰਾਂ ਨੂੰ ਫਾਰਮ ਭਰਨ ਅਤੇ ਰਜਿਸਟਰ ਭਰਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਫਾਰਮ ਪ੍ਰਾਪਤ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਫਾਰਮ ਦੇ ਸਾਰੇ ਕਾਲਮ ਸਹੀ ਢੰਗ ਨਾਲ ਭਰੇ ਗਏ ਹਨ। ਇਸ ਦੌਰਾਨ ਪ੍ਰੋਗਰਾਮਰ ਪ੍ਰਦੀਪ ਕੁਮਾਰ ਨੇ ਗਰੂੜ ਐਪ ਬਾਰੇ ਬੀ.ਐਲ.ਓਜ਼ ਨੂੰ ਮੁਕੰਮਲ ਤੌਰ ’ਤੇ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here