ਸ਼ਾਮਚੁਰਾਸੀ ਦੇ ਪਿੰਡਾਂ ਵਿੱਚ ਯੂਥ ਕਾਂਗਰਸ ਵਰਕਰਾਂ ਦੀ ਕਮੇਟੀਆਂ ਦਾ ਗਠਨ ਪਾਰਟੀ ਦੀ ਮਜ਼ਬੂਤੀ ਲਈ ਮੀਲ ਪੱਥਰ ਸਾਬਤ ਹੋਵੇਗਾ:ਪਵਿੱਤਰਦੀਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਸ਼ਾਮਚੁਰਾਸੀ ਦੇ ਸਾਰੇ ਪਿੰਡਾਂ ਵਿੱਚ ਯੂਥ ਕਾਂਗਰਸ ਵਰਕਰਾਂ ਦੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਪਵਿੱਤਰਦੀਪ ਸਿੰਘ ਆਹਲੂਵਾਲੀਆ ਨੇ ਕੀਤਾ । ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਹਮੇਸ਼ਾਂ ਹੀ ਵੱਧ ਚੜ੍ਹ ਕੇ ਕਾਂਗਰਸ ਪਾਰਟੀ ਲਈ ਰਾਤ ਦਿਨ ਮਿਹਨਤ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਸਾਰੇ ਪਿੰਡਾਂ ਚ ਯੂਥ ਕਾਂਗਰਸ ਦੀਆਂ ਕਮੇਟੀਆਂ ਬਣਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਹਲਕੇ ਵਿੱਚ ਹੋਏ ਵਿਕਾਸ ਦੇ ਕੰਮਾਂ ਤੋ ਲੋਕਾਂ ਨੂੰ ਜਾਣੂ ਕਰਵਾਇਆਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਯੂਥ ਅਹਿਮ ਭੂਮਿਕਾ ਨਿਭਾਏਗਾ ਤੇ ਹਲਕਾ ਸ਼ਾਮਚੁਰਾਸੀ ਦੀ ਸੀਟ ਜਿੱਤ ਕਿ ਕਾਂਗਰਸ ਪਾਰਟੀ ਦੀ ਝੋਲੀ ਚ ਪਾਈ ਜਾਵੇਗੀ ।

Advertisements

ਜਿਸ ਕਰਕੇ ਹਲਕੇ ਦੇ ਨੌਜਵਾਨ ਨੂੰ ਕਾਂਗਰਸ ਪਾਰਟੀ ਨਾਲ ਵੱਧ ਤੋ ਵੱਧ ਜੋੜਿਆ ਜਾ ਰਿਹਾ ਹੈ । ਜਿਸ ਲਈ ਆਉਣ ਵਾਲੇ ਦਿਨਾਂ ‘ਚ ਪਿੰਡ ਪਿੰਡ ਵਿੱਚ ਯੂਥ ਕਾਂਗਰਸ ਵਰਕਰਾਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਹਲਕੇ ਅੰਦਰ ਕਾਂਗਰਸ ਪਾਰਟੀ ਦੇ ਵਿਧਾਇਕ ਸ਼੍ਰੀ ਪਵਨ ਕੁਮਾਰ ਆਦੀਆ ਵਲੋਂ ਪੂਰੀ ਤਨਦੇਹੀ ਨਾਲ ਹਲਕੇ ਦੇ ਸਾਰੇ ਪਿੰਡਾਂ ਦੀ ਸਾਰ ਲੈ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀਆਂ ਸਮੱਸਿਆਵਾਂ ਸਮਝਦੇ ਹੋਏ ਉਨ੍ਹਾਂ ਨੂੰ ਹੱਲ ਕਰਵਾਇਆਂ ਤੇ ਪਾਰਟੀਬਾਜ਼ੀ ਤੋ ਉਪੱਰ ਉੱਠ ਕਿ ਹਰਕੇ ਪਿੰਡ ਵਿੱਚ ਵਿਕਾਸ ਦੇ ਵਧੀਆ ਕੰਮ ਕੀਤੇ ਜੋ ਕਿ ਸ਼ਲਾਘਾਯੋਗ ਹਨ॥

LEAVE A REPLY

Please enter your comment!
Please enter your name here