ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਆਜ਼ਾਦੀ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 15 ਅਗਸਤ ਨੂੰ ਡਿਪਟੀ ਕਮਿਸ਼ਨ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਹਿਲ ਵੱਲੋਂ ਸਵੇਰੇ 8 ਵਜ ਕੇ 58 ਮਿੰਟ ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਆਜ਼ਾਦੀ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।  ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰ. ਭਾਗੀਰਥ ਸਿੰਘ ਮੀਨਾ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਨਿਖੀਲ ਗਰਗ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ। 

Advertisements

ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਆਜ਼ਾਦੀ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਨਹੀਂ ਕਰਵਾਈਆਂ ਜਾਵੇਗਾ ਅਤੇ ਇਹ ਪ੍ਰੋਗਰਾਮ ਸਾਦੇ ਢੰਗ ਨਾਲ ਹੀ ਮਨਾਇਆ ਜਾਵੇਗਾ। ਉਨਾਂ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ। ਜ਼ਿਲਾ ਪੁਲਿਸ ਮੁਖੀ ਭਾਗੀਰਥ ਮੀਨਾ ਨੇ ਇਸ ਮੌਕੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ

LEAVE A REPLY

Please enter your comment!
Please enter your name here