ਫਿੱਟ ਇੰਡੀਆਂ ਅਭਿਆਨ ਤਹਿਤ ਪਿੰਡ ਪੱਧਰ ‘ਤੇ ਵੀ ਕਰਵਾਈ ਜਾਵੇਗੀ ਫਿੱਟ ਇੰਡੀਆ ਫਰੀਡਮ ਰਨ

ਜਲੰਧਰ (ਦ ਸਟੈਲਰ ਨਿਊਜ਼): ਨਹਿਰੂ ਯੁਵਾ ਕੇਂਦਰ, ਜਲੰਧਰ ਦੇ ਜ਼ਿਲ੍ਹਾ ਯੁਵਾ ਅਧਿਕਾਰੀ ਨਿਤਿਆਨੰਦ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਅਗਵਾਈ ਵਿੱਚ ਦੇਸ਼ ਭਰ ਵਿੱਚ ਨੌਜਵਾਨਾਂ ਅਤੇ ਆਮ ਨਾਗਰਿਕਾਂ ਨੂੰ ਫਿਟਨੈੱਸ ਅਤੇ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਕੇ ਸਿਹਤਮੰਦ ਅਤੇ ਖੇਡਾਂ ਦਾ ਸਕਾਰਾਤਮਕ ਵਾਤਾਵਰਣ ਤਿਆਰ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਫਿੱਟ ਇੰਡੀਆ ਅਭਿਆਨ ਦਾ ਇਹ ਦੂਜਾ ਸਾਲ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਵਿੱਚ ਨੌਜਵਾਨਾਂ ਦੀ ਅਗਵਾਈ ‘ਚ ਲੋਕਾਂ ਦੀ ਭਾਗੀਦਾਰੀ ਵਧਾਉਣ ਅਤੇ ਉਨ੍ਹਾਂ ਨੂੰ ਆਜ਼ਾਦੀ ਦੇ ਜਸ਼ਨਾਂ ਦਾ ਹਿੱਸਾ ਬਣਾਉਣ ਲਈ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਅਤੇ ਕਿਹਾ ਕਿ ਇਸ ਰਾਸ਼ਟਰਵਿਆਪੀ ਫਰੀਡਮ ਰਨ ਪ੍ਰੋਗਰਾਮ ਦੇ ਮਾਧਿਅਮ ਰਾਹੀਂ ਫਿਟਨੈਸ ਅਤੇ ਤੰਦਰੁਸਤ ਜੀਵਨ ਸ਼ੈਲੀ ਨੂੰ ਜਨ ਅੰਦੋਲਨ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ 13 ਅਗਸਤ ਤੋਂ 2 ਅਕਤੂਬਰ ਦਰਮਿਆਨ ਪਿੰਡ ਪੱਧਰੀ ਪ੍ਰੋਗਰਾਮ ਹੋਣਗੇ ਅਤੇ 4 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਅਧੀਨ ਨੌਜਵਾਨਾਂ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਨਾਲ ਜੁੜੇ ਮਹੱਤਵਪੂਰਨ ਵਿਅਕਤੀਆਂ, ਆਜ਼ਾਦੀ ਘੁਲਾਟੀਆਂ, ਸਮਾਜਿਕ ਵਰਕਰਾਂ, ਸੇਵਾ ਮੁਕਤ ਸੈਨਿਕਾਂ ਆਦਿ ਨੂੰ ਫਿਟਨੈਸ ਦਾ ਸੰਦੇਸ਼ ਦੇਣ ਲਈ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਫਿਟ ਇੰਡੀਆ ਫਰੀਡਮ ਰਨ ਦਾ ਆਯੋਜਨ ਪਿੰਡ ਪੱਧਰ ‘ਤੇ ਵੀ ਕੀਤਾ ਜਾਵੇਗਾ ਅਤੇ ਹਰੇਕ ਜ਼ਿਲ੍ਹੇ ਦੇ 75 ਪਿੰਡਾਂ ਨੂੰ ਇਸ ਵਿੱਚ ਸ਼ਾਮਿਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here