ਪਾਵਰਕਾਮ ਸੀਐੱਚਬੀ ਠੇਕਾ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ

ਜਲੰਧਰ (ਦ ਸਟੈਲਰ ਨਿਊਜ਼): ਪਾਵਰਕਾਮ ਐੰਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜਲੰਧਰ ਦੇਸ ਭਗਤ ਯਾਦ ਗਾਰ ਵਿਖੇ ਇੰਦਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਸੂਬਾ ਸਕੱਤਰ ਪਰਮਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਸਕੱਤਰ ਪਰਮਿੰਦਰ ਸਿੰਘ ਜ਼ੋਨ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀ ਐਚ ਬੀ ਠੇਕਾ ਕਾਮੇ ਲਗਾਤਾਰ ਪਾਵਰਕਾਮ ਵਿਚ ਕੰਪਲੇਟਸ ਮੇਨਟੀਨੈਂਸ ਦਾ ਕੰਮ ਲੰਮੇ ਸਮੇਂ ਤੋਂ ਕਰਦੇ ਆ ਰਹੇ ਹਨ ਪਰ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਪਾਲਸੀਆਂ ਕਾਰਨ ਲਗਾਤਾਰ ਅੰਨ੍ਹਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਠੇਕੇਦਾਰ ਕੰਪਨੀਆਂ ਵੱਲੋਂ ਵੱਡੀ ਲੁੱਟ ਕਰਕੇ ਕਾਮਿਆਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਠੇਕਾ ਕਾਮਿਆਂ ਨੂੰ ਬਣਦਾ ਬੋਨਸ ਦੀ ਅਦਾਇਗੀ ਵੀ ਨਹੀਂ ਕੀਤੀ ਜਾਰੀ ਜੇਕਰ ਕੋਈ ਹਾਦਸਾ ਵਾਪਰ ਜਾਵੇ ਤਾਂ ਉਹਦੇ ਪਰਿਵਾਰ ਨੂੰ ਕੋਈ ਵੀ ਮੁਆਵਜ਼ਾ ਅਤੇ ਆਰਥਿਕ ਮਦਦ ਨਹੀਂ ਕੀਤੀ ਜਾ ਰਹੀ ਸਗੋਂ ਸੀ ਐੱਚ ਬੀ ਠੇਕਾ ਤਾਮਿਲ ਲਗਾਤਾਰ ਮੌਤ ਦੇ ਮੂੰਹ ਅਤੇ ਅਪੰਗ ਹੋ ਕੇ ਮੰਜਿਆਂ ਤੇ ਰਿੜਕ ਰਹੇ ਹਨ।

Advertisements

ਅੱਜ ਸੀ ਐੱਚ ਬੀ ਠੇਕਾ ਕਾਮਿਆਂ ਨੇ ਪਿਛਲੇ ਦਿਨੀਂ ਪਟਿਆਲਾ ਦਿੱਤੇ ਧਰਨੇ ਦੇ ਸੰਘਰਸ਼ ਅਤੇ ਅਗਲੇ ਸੰਘਰਸ਼ਾਂ ਬਾਰੇ ਰੀਵਿਊ ਕੀਤਾ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕਰਦੇ ਹੋਏ ਜਦੋਂ ਤਕ ਸੀ ਐਚ ਬੀ ਅਤੇ ਸੀ ਐੱਚ ਬੀ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਦੇ ਕੇ ਰੈਗੂਲਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਉਨ੍ਹਾਂ ਮੰਗ ਕੀਤੀ ਕਿ 2013 ਤੋ ਪਿਆ ਬੋਨਸ ਈਪੀਐਫ ਅਤੇ ਹੋ ਰਹੀ ਤਨਖ਼ਾਹ ਵਿੱਚ ਕਟੌਤੀ ਦਾ ਹਿਸਾਬ ਕਿਤਾਬ ਠੇਕਾ ਕਾਮਿਆਂ ਨੂੰ ਦਿੱਤਾ ਜਾਵੇ ਅਤੇ ਨਾਲ ਹੀ ਠੇਕਾ ਕਾਮਿਆਂ ਨੂੰ ਏ ਐੱਲ ਐੱਮ ਦੀ ਭਰਤੀ ਕਰਨ ਤੋਂ ਪਹਿਲਾਂ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਵਿਭਾਗ ਚ ਦੇ ਕੇ ਰੈਗੂਲਰ ਕੀਤਾ ਜਾਵੇ। 20 ਅਗਸਤ ਨੂੰ ਸੀ ਐਮ ਡੀ ਅਤੇ ਮੈਨੇਜਮੈਂਟ ਅਧਿਕਾਰੀਆਂ ਵਿਚਕਾਰ ਜਥੇਬੰਦੀ ਨਾਲ ਹੋਣ ਵਾਲੀ ਮੀਟਿੰਗ ਚ ਮੰਗਾਂ ਦਾ ਹੱਲ ਨਾ ਹੋਇਆ ਅੱਜ ਜਥੇਬੰਦੀ ਪਰਿਵਾਰਾਂ ਤੇ ਬੱਚਿਆਂ ਸਮੇਤ 24 ਅਗਸਤ ਨੂੰ ਜ਼ੋਨ ਜਲੰਧਰ ਚੀਫ ਇੰਜੀਨੀਅਰ ਖ਼ਿਲਾਫ਼ ਪੂਰੇ ਜ਼ੋਨ ਦਾ ਕੰਮ ਜਾਮ ਕਰਕੇ ਪਰਿਵਾਰਾਂ ਤੇ ਬੱਚਿਆਂ ਸਮੇਤ ਚੀਫ਼ ਇੰਜਨੀਅਰ ਦਫ਼ਤਰ ਅੱਗੇ ਧਰਨਾ ਦੇਣਗੇ।

LEAVE A REPLY

Please enter your comment!
Please enter your name here