ਡਿਪਟੀ ਕਮਿਸ਼ਨਰ ਚਾਹਲ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਨਾਲ ਹੁੰਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ: ਗੁਰਪਾਲ ਸਿੰਘ ਚਾਹਲ ਵੱਲੋਂ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 272 ਦੇ ਕਰੀਬ ਜ਼ਿਲ੍ਹਿਆਂ ਵਿਚ ਨਸ਼ਾ ਮੁਕਤ ਅਭਿਆਨ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਵੱਧ ਤੋਂ ਵੱਧ ਲੋਕ ਨਸ਼ਿਆਂ ਖਿਲਾਫ ਜਾਗਰੂਕ ਹੋ ਕੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਦੱਸਿਆ ਕਿ ਇਸੇ ਅਭਿਆਨ ਤਹਿਤ ਇਸ ਜਾਗਰੂਕਤਾ ਨੂੰ ਹੋਰ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ ਹੈ। ਇਹ ਵੈਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗੇ ਸਮਾਜ ਦੀ ਸਿਰਜਨਾਂ ਕਰਨ ਦਾ ਸੰਦੇਸ਼ ਦੇਵੇਗੀ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਸਮੇਤ ਹੋਰ ਵੱਖ ਵੱਖ ਅਧਿਕਾਰੀਆਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਲੋਕਾ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦਾ ਪ੍ਰਣ ਲਿਆ ਗਿਆ ਕਿ  ਅੱਜ ਅਸੀਂ ਇੱਕਜੁਟ ਹੋ ਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਾ ਸਿਰਫ ਅਸੀਂ ਖੁਦ ਨੂੰ ਬਲਿਕ ਆਪਣੇ ਸਮਾਜ, ਪਰਿਵਾਰ ਅਤੇ ਦੋਸਤਾਂ ਨੂੰ ਵੀ ਨਸ਼ਾ ਮੁਕਤ ਕਰਨ ਲਈ ਜਾਗਰੂਕ ਕਰਾਂਗੇ ਅਤੇ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰਨ ਚ ਹਰ ਸੰਭਵ ਯਤਨ ਕਰਾਂਗੇ।ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here