ਮੇਅਰ ਸੁਰਿੰਦਰ ਕੁਮਾਰ ਨੇ ਆਜਾਦੀ ਦਿਵਸ ਦੇ ਮੌਕੇ ਤੇ ਝੰਡਾ ਲਹਿਰਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਦੇ 75ਵੇਂ ਆਜਾਦੀ ਦਿਵਸ ਦੇ ਸ਼ੁਭ ਦਿਹਾੜੇ ਦੇ ਮੌਕੇ ਤੇ ਨਗਰ ਨਿਗਮ ਵਿਖੇ ਆਜਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਇਸ ਮੌਕੇ ਤੇ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਆਈ.ਏ.ਐਸ, ਸੀਨੀਅਰ ਡਿਪਟੀ ਮੇਅਰ ਪਰਵੀਨ ਲਤਾ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

Advertisements

ਮੇਅਰ ਸੁਰਿੰਦਰ ਕੁਮਾਰ ਨੇ ਇਸ ਮੌਕੇ ਤੇ ਸਮੂਹ ਨਗਰ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਵੱਡੀ ਗਿਣਤੀ ਵਿਚ ਹਾਜਰ ਸ਼ਹਿਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 15 ਅਗਸਤ 1947 ਨੂੰ ਸਾਡਾ ਦੇਸ਼ ਆਜਾਦ ਹੋਇਆ ਸੀ। ਇਹ ਦਿਹਾੜਾ ਸਾਡੇ ਦੇਸ਼ ਦੇ ਇਤਿਹਾਸ ਵਿਚ ਇੱਕ ਬਹੁਤ ਹੀ ਮਹੱਤਵਪੂਰਨ ਸਥਾਨ ਰੱਖਦਾ ਹੈ। ਅੰਗਰੇਜ਼ੀ ਹਕੂਮਤ ਦੀ ਗੁਲਾਮੀ ਤੋਂ ਬਾਅਦ ਲੱਖਾਂ ਲੋਕਾਂ ਦੀ ਕੁਰਬਾਨੀ ਅਤੇ ਉਹਨਾਂ ਵਲੋਂ ਆਪਣੀਆਂ ਅਨਮੋਲ ਜਾਨਾਂ ਵਾਰਨ ਸਦਕਾ ਹੀ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਅਜਾਦੀ ਦਿਵਾਈ ਗਈ। ਅਸੀਂ ਸਾਰੇ ਦਿਲ ਦੀ ਗਹਿਰਾਈਆ ਤੋਂ ਸਾਰੇ ਸ਼ਹੀਦਾ ਨੂੰ ਪ੍ਰਣਾਮ ਕਰਦੇ ਹਾਂ। ਇਸ ਸ਼ੁਭ ਦਿਹਾੜੇ ਤੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾਂ ਚਾਹੀਦਾ ਹੈ ਕਿ ਅਸੀਂ ਸ਼ਹਿਰ ਨੂੰ ਸਵੱਛ ਅਤੇ ਵਾਤਾਵਰਣ ਨੂੰ ਹਰਿਆ ਭਰਿਆ ਰੱਖੀਏ ਅਤੇ ਇਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਮੇਸ਼ਾ ਪ੍ਰਸ਼ਾਸ਼ਨ ਦਾ ਸਾਥ ਦਈਏ। ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਜਿਵੇਂ ਕਿ ਪੱਕੀਆਂ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ, ਸੀਵਰੇਜ਼ ਦੀ ਸੁਵਿਧਾ, ਪਾਰਕਾਂ, ਸਟਰੀਟ ਲਾਈਟ, ਸ਼ਹਿਰ ਦੀ ਸਫਾਈ ਅਤੇ ਫਾਇਰ ਬ੍ਰਿਗੇਡ ਵਰਗੀਆਂ ਜਰੂਰੀ ਸੇਵਾਵਾਂ ਆਦਿ ਦੇਣ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਜਿਸ ਨੂੰ ਪੂਰਾ ਕਰਨ ਲਈ ਨਗਰ ਨਿਗਮ ਆਪਣੇ ਪਧੱਰ ਤੇ ਹਰ ਸੰਭਵ ਉਪਰਾਲੇ ਕਰ ਰਹੀ ਹੈ।

ਉਹਨਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸ਼ਹਿਰ ਵਿਚ ਸੋਰਸ ਸੈਗਰੀਗੇਸ਼ਨ ਕਰਨ ਲਈ ਡੋਰ ਟੂ ਡੋਰ ਪਬਲਿਕ ਨੂੰ ਨਗਰ ਨਿਗਮ ਵਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡੇਂਗੂ ਮਲੇਰੀਆ ਦੀ ਰੋਕਥਾਮ ਲਈ ਸ਼ਹਿਰ ਵਿਚ ਫੋਗਿੰਗ ਕਰਵਾਉਣ ਲਈ 2 ਵੱਡੀਆ ਫੋਗਿੰਗ ਮਸ਼ੀਨਾ ਅਤੇ 4 ਹੈਂਡੀ ਫੋਗਿੰਗ ਮਸ਼ੀਨਾਂ ਮੰਗਵਾਈਆ ਗਈਆ ਹਨ। ਜਿਨਾਂ ਵਲੋਂ ਵਾਰਡਾਂ ਵਿਚ ਫੋਗਿੰਗ ਕਰਵਾਈ ਜਾਵੇਗੀ ਅਤੇ ਤੰਗ ਗਲੀਆ ਵਿਚ ਹੈਂਡੀ ਫੋਗਿੰਗ ਮਸ਼ੀਨਾਂ ਨਾਲ ਫੋਗਿੰਗ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਹੋਰ ਦੱਸਿਆ ਕਿ ਇਸ ਸਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਨਿਗਮ ਵਲੋਂ ਵੱਖ—ਵੱਖ ਵਾਰਡਾਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।

ਮੇਅਰ ਸੁਰਿੰਦਰ ਕੁਮਾਰ ਨੇ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਕੌਸਲਰਾਂ ਅਤੇ ਪਤਵੰਤੇ ਸ਼ਹਿਰ ਵਾਸੀਆਂ ਨੂੰ ਅਜਾਦੀ ਦਿਵਸ ਦੀ ਵਧਾਈ ਦਿੱਤੀ। ਨਗਰ ਨਿਗਮ ਦੇ ਕੌਂਸਲਰ ਬਲਵਿੰਦਰ ਬਿੰਦੀ, ਕਮਲਜੀਤ ਕਟਾਰੀਆ, ਜ਼ਸਵਿੰਦਰ ਪਾਲ, ਮਨਜੀਤ ਕੌਰ, ਆਸ਼ਾ ਦੱਤਾ, ਊਸ਼ਾ ਰਾਣੀ ਅਤੇ ਨਗਰ ਨਿਗਮ ਦੇ ਅਧਿਕਾਰੀ/ਕਰਮਚਾਰੀ ਅਤੇ ਪਤਵੰਤੇ ਸ਼ਹਿਰ ਨਿਵਾਸੀ ਇਸ ਮੌਕੇ ਤੇ ਵੱਡੀ ਗਿਣਤੀ ਵਿਚ ਹਾਜਰ ਸਨ।

LEAVE A REPLY

Please enter your comment!
Please enter your name here