ਸਾਬਕਾ ਸੈਨਿਕਾਂ/ਪੈਰਾ ਮਿਲਟਰੀ ਫੋਰਸ/ਐਸ.ਸੀ. ਅਤੇ ਗਰੀਬ ਵਰਗ ਦੇ ਬੱਚਿਆਂ ਲਈ ਸ਼ਾਰਟ ਟਰਮ ਕੰਪਿਊਟਰ ਕੋਰਸ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਕਾਲਜ, ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਸਾਬਕਾ ਸੈਨਿਕਾਂ/ਪੈਰਾ ਮਿਲਟਰੀ ਫੋਰਸ/ਐਸ.ਸੀ. ਅਤੇ ਗਰੀਬ ਵਰਗ ਦੇ ਬੱਚਿਆਂ ਲਈ ਸ਼ਾਰਟ ਟਰਮ ਕੰਪਿਊਟਰ ਕੋਰਸ ਚਲਾਏ ਜਾ ਰਹੇ ਹਨ, ਜਿਸ ਵਿਚ ਕੰਪਿਊਟਰ ਦੀ ਬੇਸਿਕ ਜਾਣਕਾਰੀ ਅਤੇ ਇੰਟਰਨੈਟ ਬਾਰੇ ਵਿਸਥਾਰ ਨਾਲ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਯੋਗਤਾ ਬਾਹਰਵੀਂ ਅਤੇ ਗਰੈਜੂਏਸ਼ਨ (ਕਿਸੇ ਵੀ ਵਿਸ਼ੇ ਨਾਲ) ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਲਈ ਦੂਜੇ ਵਰਗਾਂ ਦੇ ਬੱਚੇ ਵੀ ਸਿਖਲਾਈ ਲੈ ਸਕਦੇ ਹਨ। ਸੈਨਿਕਾਂ ਦੇ ਆਸ਼ਰਿਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ। ਦਾਖਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਮੰਗਲਵਾਰ ਤੋਂ ਵੀਰਵਾਰ ਤੱਕ ਸਵੇਰੇ 10 ਵਜੇ ਤੋਂ 3 ਵਜੇ ਤੱਕ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਟੈਲੀਫੋਨ ਨੰਬਰ 98157-05178, 01882-246812 ਅਤੇ 94786-18790 ’ਤੇ ਸੰਪਰਕ ਕਰ ਸਕਦੇ ਹਨ।

Advertisements


ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 23 ਅਗਸਤ 2021 ਤੋਂ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਂ ਰਜਿਸਟਰ ਕਰਵਾਉਣ।

LEAVE A REPLY

Please enter your comment!
Please enter your name here