ਵਧੀਕ ਡਿਪਟੀ ਕਮਿਸ਼ਨਰ ਦੀ ਵੱਖ-ਵੱਖ ਕਾਲਜਾਂ ਅਤੇ ਦਫਤਰਾਂ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਮਾਨਯੋਗ ਸਕੱਤਰ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ 9 ਸਤੰਬਰ 2021 ਤੋਂ 17 ਸਤੰਬਰ 2021 ਤੱਕ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾਣੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਅਰੁਣ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਦਫਤਰ ਫਿਰੋਜਪੁਰ ਵਿਖੇ ਵੱਖ-ਵੱਖ ਕਾਲਜਾਂ ਅਤੇ ਵੱਖ-ਵੱਖ ਦਫਤਰਾਂ ਦੇ ਅਧਿਕਾਰੀਆਂ ਨਾਲ  ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਨੂੰ ਕੋਵਿਡ-19 ਅਧੀਨ ਦਿਸਾ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਹਾਜ਼ਰ ਹੋਣ ਵਾਲੇ ਮੁੱਖ ਮਹਿਮਾਨਾਂ ਲਈ ਚੋਣ ਕੀਤੇ ਵੈਨਿਊਸ ਤੇ ਲੋੜੀਂਦੇ ਤੇ ਪੁਖਤਾਂ ਪ੍ਰਬੰਧਾਂ, ਵੱਧ ਤੋਂ ਵੱਧ ਪ੍ਰਾਰਥੀਆਂ ਦੀ ਹਾਜ਼ਰੀ ਲਈ ਸਕੂਲਾਂ, ਕਾਲਜਾਂ, ਆਈ.ਟੀ.ਆਈ. ਆਦਿ ਦੇ ਪ੍ਰਾਰਥੀਆਂ ਦੀ ਹਾਜ਼ਰੀ ਤੋਂ ਇਲਾਵਾ ਇਹਨਾਂ ਮੇਲਿਆਂ ਬਾਰੇ ਪ੍ਰਚਾਰ ਕਰਨ ਸਬੰਧੀ ਸਮੀਖਿਆ ਕੀਤੀ ਗਈ।

Advertisements

ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਦੱਸਿਆ ਗਿਆ ਕਿ ਕਿਸ ਤਰ੍ਹਾਂ ਕੋਵਿਡ-19 ਮਹਾਂਮਾਰੀ ਦੇ ਬਚਾਅ ਪੱਖੀ ਨਿਯਮਾਂ ਨੂੰ ਅਪਣਾਉਂਦੇ ਹੋਏ ਪੰਜਾਬ ਸਰਕਾਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਟੀਚੇ ਨੂੰ ਮੁਕੰਮਲ ਕੀਤਾ ਜਾ ਸਕੇ। ਇਹ ਰੋਜ਼ਗਾਰ ਮੇਲੇ ਵਿੱਚ ਫਿਰੋਜਪੁਰ ਜਿਲ੍ਹੇ ਵੱਲੋਂ 10,000 ਤੋਂ ਵੱਧ ਅਸਾਮੀਆਂ ਵਿਰੁੱਧ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੇ ਉਪਰਾਲੇ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਅਤੇ ਕਾਲਜਾਂ ਨੂੰ ਸੂਚਿਤ ਕਰਦਿਆਂ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਲਈ ਸ਼ੁਰੂ ਕੀਤੀ ਜਾ ਰਹੀ/ਦਿੱਤੀ ਜਾਣ ਵਾਲੀ ਕੋਚਿੰਗ ਲਈ ਪ੍ਰਾਰਥੀਆਂ ਦੀ ਮੋਬੀਲਾਈਜੇਸ਼ਨ ਕਰਨ ਦੇ ਨਾਲ-ਨਾਲ ਆਈ.ਆਈ.ਟੀ, ਰੋਪੜ ਵੱਲੋਂ ਆਨਲਾਈਨ ਆਰਟੀਫਿਸ਼ੀਅਲ ਇੰਟੈਲੀਜੈਂਸ ਕੋਰਸ ਜ਼ੋ ਕਿ ਪ੍ਰਾਰਥੀਆਂ ਨੂੰ ਬਿਲਕੁਲ ਫਰੀ ਕਰਵਾਇਆ ਜਾਣਾ ਹੈ, ਬਾਰੇ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ  ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ, ਪਲੇਸਮੈ਼ਟ ਅਫਸਰ ਗੁਰਜੰਟ ਸਿੰਘ, ਰਾਹੁਲ ਵੋਹਰਾ, ਯੰਗ ਪ੍ਰੋਫੈਸ਼ਨਲ, ਵੱਖ- ਵੱਖ ਕਾਲਜਾਂ ਅਤੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here