ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਯਾਦ ਵਿੱਚ ਵਿਸ਼ੇਸ਼ ਖ਼ੂਨਦਾਨ ਮੁਹਿੰਮ ਚਲਾਈ: ਪ੍ਰੋ. ਬਹਾਦਰ ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਯਾਦ ਵਿੱਚ ਵਿਸ਼ੇਸ਼ ਖ਼ੂਨਦਾਨ ਮੁਹਿੰਮ ਚਲਾਈ ਜਾਵੇਗੀ ਅਤੇ ਨੋਜਵਾਨਾਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਹ ਖੂਨ ਦਾਨ ਮੁਹਿੰਮ ਹੁਸ਼ਿਆਰਪੁਰ ਦੇ ਨੌਜਵਾਨਾਂ ਦੀ ਜਥੇਬੰਦੀ ਯੂਵਾ ਜਾਗ੍ਰੀਤੀ ਮੰਚ ਦੇ ਪ੍ਰਧਾਨ ਸੰਜੀਵ ਮਹਿਰਾ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ । ਇਸ ਵਿਸ਼ੇਸ਼ ਖ਼ੂਨਦਾਨ ਮੁਹਿੰਮ ਦਾ ਉਦਘਾਟਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਆਪਣਾ ਖੂਨ ਦਾਨ ਕਰਕੇ ਕੀਤਾ ਅਤੇ ਉਨ੍ਹਾਂ ਦੇ ਨਾਲ ਨੋਜਵਾਨ ਰਾਜ ਕੁਮਾਰ ਨੇ ਵੀ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਖੂਨ ਦਾਨ ਕੀਤਾ ।

Advertisements

ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜੋ ਕੇ ਪਿਛਲੇ ਤਕਰੀਬਨ ਚਾਰ ਦਿਹਾਕੇਆਂ ਖ਼ੂਨਦਾਨ ਅਤੇ ਨੇਤਰ ਦਾਨ ਮੁਹਿੰਮ ਨਾਲ ਜੁੜੇ ਹੋਏ ਹਨ ਵੱਲੋਂ ਜਥੇਬੰਦੀ ਦੇ ਮੈਂਬਰਾਂ ਨੂੰ ਇਸ ਮਹਾਨ ਸੇਵਾ ਕਾਰਜ ਅੱਗੇ ਆਉਣਾ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅੱਜ ਦਾ ਨੌਜਵਾਨ ਹੀ ਦੇਸ਼ ਦਾ ਭਵਿੱਖ ਹੈ। ਨੋਜਵਾਨਾਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਜੀਵਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਸੇਵਾ ਲਈ, ਦੇਸ਼ ਦੇ ਲੋਕਾਂ ਦੀ ਤਰੱਕੀ ਲਈ ਅਤੇ ਸਰਬਸਾਂਝੀਵਾਲਤਾ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here