ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2897 ਨਵੇ ਸੈਪਲ ਲੈਣ ਨਾਲ ਅਤੇ 2919 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਤੇ ਕੋਵਿਡ ਦਾ 3 ਨਵੇ ਪਾਜੇਟਿਵ ਕੇਸ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30694 ਹੋ ਗਏ ਹਨ। ਜਿਲੇ ਵਿੱਚ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 773207 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 742404 ਸੈਪਲ ਨੈਗਟਿਵ ਹਨ ।
ਜਦ ਕਿ 2721 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 27 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29687 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।