ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ 0 ਪਾਜੇਟਿਵ ਮਰੀਜ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2706 ਨਵੇ ਸੈਪਲ ਲੈਣ ਨਾਲ ਅਤੇ 2340 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28640 ਹੈ ਅਤੇ ਬਾਹਰਲੇ ਜਿਲਿਆ ਤੋ 2054 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30694 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 775913 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 744655 ਸੈਪਲ ਨੈਗਟਿਵ ਹਨ ।
ਜਦ ਕਿ 3176 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1249 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੈ । ਐਕਟਿਵ ਕੇਸਾ ਦੀ ਗਿਣਤੀ 26 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29688 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।