ਪ੍ਰਗਟ ਸਿੰਘ ਨੂੰ ਕਾਂਗਰਸ ਜਨਰਲ ਸਕੱਤਰ ਬਣਨ ਤੇ ਸੀਨੀਅਰ ਆਗੂ ਜਸਵੰਤ ਰੰਧਾਵਾ ਨੇ ਕੀਤਾ ਸਨਮਾਨ

ਮੁਕੇਰੀਆਂ (ਦ ਸਟੈਲਰ ਨਿਊਜ਼) ਰਿਪੋਰਟ- ਪ੍ਰਵੀਨ ਸੋਹਲ। ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਵੱਲੋਂ ਸਰਦਾਰ ਪ੍ਰਗਟ ਸਿੰਘ ਜੀ ਨੂੰ ਕਾਂਗਰਸ ਪਾਰਟੀ ਦੇ ਸਕੱਤਰ ਜਨਰਲ ਬਣਾਏ ਜਾਣ ਜਿਥੇ ਪੂਰੀ ਕਾਂਗਰਸ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਹੈ ਉਥੇ ਹੀ ਅੱਜ ਮੁਕੇਰੀਆਂ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਸਰਦਾਰ ਜਸਵੰਤ ਸਿੰਘ ਰੰਧਾਵਾ ਜੀ ਵੱਲੋਂ ਵਿਸ਼ੇਸ਼ ਤੌਰ ਤੇ ਸਰਦਾਰ ਪ੍ਰਗਟ ਸਿੰਘ ਜੀ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਵਿਸ਼ੇਸ਼ ਤੌਰ ਸਨਮਾਨ ਕੀਤਾ ਗਿਆ ਸਰਦਾਰ ਜਸਵੰਤ ਸਿੰਘ ਰੰਧਾਵਾ ਜੀ ਨੇ ਕਿਹਾ ਕਿ ਸਰਦਾਰ ਪ੍ਰਗਟ ਸਿੰਘ ਜੀ ਦੇ ਸਕੱਤਰ ਜਨਰਲ ਬਣਨ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ

Advertisements

ਉਨ੍ਹਾਂ ਕਿਹਾ ਕਿ ਸਰਦਾਰ ਨਵਜੋਤ ਸਿੰਘ ਸਿੱਧੂ ਆਪਣੇ ਵਚਨ ਦੇ ਪੱਕੇ ਹਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਅੱਗੇ ਲੈਕੇ ਆ ਸਕਦੀ ਹੈ ਉਨ੍ਹਾਂ ਕਿਹਾ ਕਿ ਸਰਦਾਰ ਨਵਜੋਤ ਸਿੰਘ ਸਿੱਧੂ ਜੀ ਅਗਵਾਈ ਹੇਠ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰੀਆਂ 117 ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਫੇਰ ਤੋਂ ਪੰਜਾਬ ਵਿੱਚ ਸਰਕਾਰ ਬਣਾਕੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਕਰੇਗੀ ਇਸ ਮੌਕੇ ਸਰਦਾਰ ਜਸਵੰਤ ਸਿੰਘ ਰੰਧਾਵਾ ਜੀ ਦੇ ਨਾਲ ਸਰਦਾਰ ਇੰਦਰਜੀਤ ਸਿੰਘ ਖਾਲਸਾ, ਗੁਰਮੀਤ ਸਿੰਘ ਅਤੇ ਨਵਦੀਪ ਸਿੰਘ ਵਿਸ਼ੇਸ਼ ਤੌਰ ਹਾਜ਼ਿਰ ਹੋਏ

LEAVE A REPLY

Please enter your comment!
Please enter your name here