ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਕੀਤਾ ਦੌਰਾ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਕਿਸ਼ੋਰ ਕੁਮਾਰ ਵੱਲੋਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਨਾਲ ਅੱਜ ਕੇਂਦਰੀ ਜੇਲ੍ਹ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਜੇਲ੍ਹ ਸੁਪਰਡੰਟ ਫਿਰੋਜ਼ਪੁਰ ਸੁਰਿੰਦਰ, ਡਿਪਟੀ ਸੁਪਰਡੰਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਗੁਰਬਚਨ ਸਿੰਘ, ਯੋਗੇਸ਼ ਜੈਨ, ਡਾਕਟਰ ਸਾਹਿਬਾਨ ਅਤੇ ਜੇਲ੍ਹ ਸਟਾਫ ਵੱਲੋਂ ਆਪਣੀ ਜੇਲ੍ਹ ਕਾਰਗੁਜਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

Advertisements

ਇਸ ਮੌਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਦੇ ਕੈਂਪ ਕੋਰਟ ਲਗਾਉਣ ਲਈ ਇੱਕ ਸਪੈਸ਼ਲ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਜੱਜ ਸਾਹਿਬਾਨਾਂ ਵੱਲੋਂ ਅਤੇ ਜੇਲ੍ਹ ਸੁਪਰਡੰਟ ਵੱਲੋਂ ਇਸ ਜੇਲ੍ਹ ਵਿੱਚ ਪੌਦੇ ਲਗਾ ਕੇ ਵਾਤਾਵਰਣ ਨੂੰ ਸਵੱਛ ਰੱਖਣ ਦਾ ਵੀ ਸੰਦੇਸ਼ ਦਿੱਤਾ। ਇਸ ਮੌਕੇ ਅੱਜ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਲਈ ਇੱਕ ਸਕੂਲ ਬਣਾਉਣ ਦੇ ਮਕਸਦ ਨਾਲ ਇੱਕ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਜਿਸ ਵਿੱਚ ਇਸ ਜੇਲ੍ਹ ਦੇ ਚਾਹਵਾਨ ਬੰਦੀਆਂ ਨੂੰ ਪੜ੍ਹਾਉਣ ਦਾ ਉਪਰਾਲਾ ਕੀਤਾ ਗਿਆ ਹੈ ਇਸ ਮੌਕੇ ਜੱਜ ਸਾਹਿਬ ਨੇ ਇਸ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਮਾਣ ਮਹਿਸੂਸ ਕੀਤਾ । ਇਸ ਤੋਂ ਬਾਅਦ ਜੇਲ੍ਹ ਦੌਰੇ ਦੌਰਾਨ ਅਫਸਰ ਸਾਹਿਬਾਨਾਂ ਦੇ ਬੈਠਣ ਲਈ ਓਪਨ ਕਮਰੇ ਦਾ ਉਦਘਾਟਨ ਵੀ ਕੀਤਾ ਗਿਆ ਜ਼ੋ ਕਿ ਕੇਂਦਰੀ ਜੇਲ੍ਹ ਦੇ ਬਿਲਕੁਲ ਵਿਚਕਾਰ ਹੈ।

ਇਸ ਤੋਂ ਬਾਅਦ ਸੈਸ਼ਨਜ਼ ਜੱਜ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਬਣੀ ਫੈਕਟਰੀ ਦਾ ਦੌਰਾ ਕੀਤਾ ਅਤੇ ਇੱਥੇ ਲੱਕੜ ਅਤੇ ਲੋਹੇ ਦੇ ਸਮਾਨ ਤੋਂ ਤਿਆਰ ਕੀਤੇ ਸਮਾਨ ਦਾ ਨਿਰੀਖਣ ਕੀਤਾ ਅਤੇ ਸਮਾਨ ਬਣਾਉਣ ਵਾਲੇ ਕਾਰੀਗਰਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਦੇ ਹੁਨਰ$ਕਾਬਲੀਅਤ ਦਾ ਸਨਮਾਨ ਕੀਤਾ ।ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਦਾ ਦੌਰਾ ਕੀਤਾ। ਇਸ ਦੌਰਾਨ ਜੱਜ ਸਾਹਿਬ ਨੇ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਛੋਟੇ ਬੱਚਿਆਂ ਵਾਲੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਲਈ ਖਾਸ ਖੁਰਾਕ ਅਤੇ ਖਿਡੌਣਿਆਂ ਦਾ ਪ੍ਰਬੰਧ ਕਰਨ ਲਈ ਜੇਲ੍ਹ ਪ੍ਰਸ਼ਾਸਨ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਨੂੰ ਖਾਣ ਪੀਣ, ਰਹਿਣ ਸਹਿਣ ਅਤੇ ਹਰ ਤਰ੍ਹਾਂ ਦੀਆਂ ਮੈਡੀਕਲ ਸੇਵਾਵਾਂ ਦੀਆਂ ਸੇਵਾਵਾਂ ਦੇਣ ਦੀ ਤਾਕੀਦ ਕੀਤੀ। ਇਸ ਜੇਲ੍ਹ ਦੌਰੇ ਦੇ ਅੰਤ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੈਸ਼ਨਜ਼ ਜੱਜ ਵੱਲੋਂ ਦਿਤੇ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨ ਦਾ ਭਰੋਸਾ ਦਿੱਤਾ ਗਿਆ।

LEAVE A REPLY

Please enter your comment!
Please enter your name here