ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 23 ਅਗਸਤ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਮੱਛੀ ਪਾਲਣ ਨੂੰ ਹੋਰ ਹੁਲਾਰਾ ਦੇਣ ਲਈ ਪੰਜ ਦਿਨਾਂ ਮੱਛੀ ਪਾਲਣ ਟਰੇਨਿੰਗ ਕੈਂਪ 23 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਟਰੇਨਿੰਗ ਕੈਂਪ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 27 ਅਗਸਤ ਤੱਕ ਚੱਲੇਗਾ ।

Advertisements

ਜਿਸ ਵਿਚ ਮੱਛੀ ਪਾਲਣ ਦੇ ਚਾਹਵਾਨ ਵਿਅਕਤੀਆਂ ਨੂੰ ਮੁਢਲੀ ਜਾਣਕਾਰੀ ਦਿੱਤੀ  ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਇਛੁੱਕ ਵਿਅਕਤੀ ਉਨ੍ਹਾਂ ਦੇ ਦਫ਼ਤਰ ਨਾਲ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here