ਕੈਪਟਨ ਸਰਕਾਰ ਨੇ ਜਲੰਧਰ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਦਾ ਕਰਜ਼ਾ ਕੀਤਾ ਮੁਆਫ਼

ਜਲੰਧਰ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਰਜ਼ਾ ਰਾਹਤ ਸਕੀਮ ਦੇ ਪੰਜਵੇਂ ਪੜਾਅ ਤਹਿਤ ਵੱਡੀ ਰਾਹਤ ਦਿੰਦਿਆਂ ਜ਼ਿਲ੍ਹੇ ਦੇ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਵਿਧਾਇਕ ਸੁਰਿੰਦਰ ਚੌਧਰੀ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਵਰਚੁਅਲ ਸਮਾਗਮ ਵਿੱਚ ਹਿੱਸਾ ਲੈਂਦਿਆਂ ਲਾਭਪਾਤਰੀਆਂ ਨੂੰ ਚੈੱਕ ਵੰਡ ਕੇ ਜਲੰਧਰ ਵਿੱਚ ਇਸ ਯੋਜਨਾ ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ। ਇਸ ਨਿਵੇਕਲੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਯੋਜਨਾ ਸੂਬੇ ਦੇ ਕਿਸਾਨਾਂ ਲਈ ‘ਸੁਨਹਿਰੀ ਯੁੱਗ’ ਦੀ ਸ਼ੁਰੂਆਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਬੇਮਿਸਾਲ ਕਦਮ ਹੈ, ਜਿਸ ਦਾ ਉਦੇਸ਼ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 41308 ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 78.48 ਕਰੋੜ ਦਾ ਬਕਾਇਆ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ, ਜਿਸ ਵਿੱਚ ਮੂਲ ਕਰਜ਼ਾ ਰਾਸ਼ੀ ਵਜੋਂ 64.22 ਕਰੋੜ ਰੁਪਏ ਅਤੇ ਵਿਆਜ ਦੀ ਰਾਸ਼ੀ ਵਜੋਂ 14.25 ਕਰੋੜ ਰੁਪਏ ਮੁਆਫ਼ ਕੀਤੇ ਜਾ ਰਹੇ ਹਨ।

Advertisements

ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ 78.48 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 9.64 ਕਰੋੜ ਨਕੋਦਰ ਹਲਕੇ ਦੇ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨਾਲ ਸਬੰਧਤ ਹਨ। ਇਸੇ ਤਰ੍ਹਾਂ 17.23 ਕਰੋੜ, 11.51, 15.76, 15.10, 6.75, 0.89 ਅਤੇ 1.59 ਕ੍ਰਮਵਾਰ ਸ਼ਾਹਕੋਟ, ਫਿਲੌਰ, ਆਦਮਪੁਰ, ਕਰਤਾਰਪੁਰ, ਜਲੰਧਰ ਕੈਂਟ, ਜਲੰਧਰ ਕੇਂਦਰੀ ਅਤੇ ਜਲੰਧਰ ਉੱਤਰੀ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਹਨ। ਇਸ ਤਰ੍ਹਾਂ ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ, ਕਰਤਾਰਪੁਰ, ਜਲੰਧਰ ਕੈਂਟ, ਜਲੰਧਰ ਕੇਂਦਰੀ ਅਤੇ ਜਲੰਧਰ ਉੱਤਰੀ ਹਲਕਿਆਂ ਦੇ ਕ੍ਰਮਵਾਰ 6109, 9477, 6156, 7699, 7405, 3177, 509 ਅਤੇ 776 ਲਾਭਪਾਤਰੀਆਂ ਨੂੰ ਇਸ ਪੰਜਵੇਂ ਪੜਾਅ ਤਹਿਤ ਲਾਭ ਪ੍ਰਾਪਤ ਹੋਏ ਹਨ।

LEAVE A REPLY

Please enter your comment!
Please enter your name here