ਜਿਲੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  0 ਪਾਜੇਟਿਵ ਮਰੀਜ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2794 ਨਵੇ ਸੈਪਲ ਲੈਣ  ਨਾਲ ਅਤੇ 2919 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 00 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28642  ਹੈ  ਅਤੇ ਬਾਹਰਲੇ ਜਿਲਿਆ  ਤੋ 2055 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30697 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 784436 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 753113 ਸੈਪਲ  ਨੈਗਟਿਵ ਹਨ ।  ਜਦ ਕਿ 3239 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੈ । ਐਕਟਿਵ ਕੇਸਾ ਦੀ ਗਿਣਤੀ  17 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29700 ਹੈ । 

LEAVE A REPLY

Please enter your comment!
Please enter your name here