ਲਗਭਗ 15 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਹੋਏ ਸਾਮਲ


ਫਿਰੋਜ਼ਪੁਰ ਦ ਸਟੈਲਰ ਨਿਊਜ਼)।
 ਫਿਰੋਜ਼ਪੁਰ ਵਿੱਚ ਅਕਾਲੀ ਦਲ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਜਦੋਂ ਪਿੰਡ ਗੁਲਾਮੀ ਵਾਲਾ ਦੇ ਲਗਭਗ 15 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।ਇਸ ਤੋਂ ਇਲਾਵਾ ਪਿੰਡ ਕਾਲੂਵਾਲਾ, ਬੀਰ ਸਰਕਾਰ, ਇਲਮੇ ਵਾਲਾ, ਗੁਲਾਮੀ ਵਾਲਾ ਅਤੇ ਦੌਲਤਪੁਰਾ ਨੂੰ 45 ਲੱਖ ਦੇ ਚੈੱਕ ਦਿੱਤੇ। ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸੰਤ ਸਿੰਘ, ਬਲਕਾਰ ਸਿੰਘ, ਜੋਗਿੰਦਰ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਪੂਰਨ ਸਿੰਘ, ਨਿਰੰਜਨ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ ਸਮੇਤ 15 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ।ਵਿਧਾਇਕ ਪਿੰਕੀ ਨੇ ਇਨ੍ਹਾਂ 15 ਪਰਵਿਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ।

Advertisements


ਵਿਧਾਇਕ ਪਿੰਕੀ ਨੇ ਪਿੰਡ ਕਾਲੂਵਾਲਾ ਦੇ ਸਰਪੰਚ ਮਿਰਝਾ, ਇਲਮੇ ਵਾਲਾ ਦੇ ਸਰਪੰਚ ਰਣਜੋਧ, ਗੁਲਾਮੀ ਵਾਲਾ ਕੁਲਵੰਤ ਸਿੰਘ ਤੇ ਦਰਸ਼ਨ ਸਿੰਘ, ਦੌਲਤਪੁਰਾ ਸਿੰਗਾਰਾ ਸਿੰਘ ਤੇ ਬੀਰ ਸਰਕਾਰ ਦੇ ਸਰਪੰਚ ਲਖਬੀਰ ਸਿੰਘ, ਹਰਸੰਗੀਤ ਭੁੱਲਰ ਅਤੇ ਗੁਰਪ੍ਰੀਤ ਸਿੰਘ ਨੂੰ 45 ਲੱਖ ਰੁਪਏ ਦੇ ਚੈੱਕ ਸੌਂਪਦਿਆਂ ਕਿਹਾ ਕਿ ਇਸ ਰਾਸ਼ੀ ਨੂੰ ਪਿੰਡਾਂ ਦੀਆਂ ਸੜਕਾਂ, ਗਲੀਆਂ, ਨਾਲੀਆਂ ਤੇ ਦੀ ਮੁਰੰਮਤ ਅਤੇ ਸੁੰਦਰੀਕਰਨ ਲਈ ਵਰਤਿਆ ਜਾਵੇ ਤੇ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਬਿਨਾਂ ਪੱਖਪਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਕਿਸੇ ਤਰ੍ਹਾਂ ਦੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਬਲੀ ਸਿੰਘ ਉਸਮਾਨ ਵਾਲਾ, ਚੇਅਰਮੈਨ ਗੁਲਜਾਰ ਸਿੰਘ, ਦਲੇਰ ਸਿੰਘ ਅਤੇ ਤਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here