ਟੈਕਸੀ ਡਰਾਈਵਰਾਂ ਨੇ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਸਖਤ ਸ਼ਬਦਾ ਵਿੱਚ ਕੀਤੀ ਨਿੰਦਾ

ਬੁੱਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਭਾਰਤ ਟੈਕਸੀ ਸਟੈਂਡ ਖੁੱਡਾ ਵਿਖੇ ਇਲਾਕੇ ਦੇ ਟੈਕਸੀ ਡਰਾਈਵਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਪ੍ਰਧਾਨ ਅਸ਼ੋਕ ਸੈਣੀ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਬੇਤਹਾਸ਼ਾ ਵਾਧੇ ਦੇ ਵਿਰੋਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਗਿਆ। ਮੀਟਿੰਗ ਦੌਰਾਨ ਭਾਰਤ ਟੈਕਸੀ ਸਟੈਂਡ, ਪੰਜਾਬ ਟੈਕਸੀ ਸਟੈਂਡ ਅਤੇ ਸੈਣੀ ਟੈਕਸੀ ਸਟੈਂਡ ਖੁੱਡਾ ਦੇ ਨਾਲ ਜੁੜੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਸਮੂਹ ਟੈਕਸੀ ਡਰਾਈਵਰਾਂ ਨੇ ਸਰਕਾਰ ਵੱਲੋਂ ਨਿੱਤ ਦਿਨ ਹੀ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਬੇਤਹਾਸ਼ਾ ਵਾਧੇ ਦੀ ਨਿੰਦਿਆ ਅਤੇ ਵਿਰੋਧ ਕਰਦਿਆਂ ਵਧਾਈਆਂ ਗਈਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

Advertisements

ਇਸ ਮੌਕੇ ਪ੍ਰਧਾਨ ਅਸ਼ੋਕ ਸੈਣੀ ਨੇ ਕਿਹਾ ਕਿ ਟਰਾਂਸਪੋਰਟ ਦੇ ਧੰਦੇ ਨਾਲ ਜੁੜੇ ਸਮੂਹ ਡਰਾਈਵਰ ਪਹਿਲਾਂ ਤੋਂ ਹੀ ਕੋਰੋਨਾ ਵਾਇਰਸ ਦੀ ਬੀਮਾਰੀ ਕਾਰਨ ਪਿਛਲੇ ਕਰੀਬ ਡੇਢ ਸਾਲ ਤੋਂ ਧੰਦਾ ਚੌਪਟ ਹੋਣ ਕਰਕੇ ਡਰਾਈਵਰ ਅਤੇ ਉਨ੍ਹਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ ਪਰ ਸਰਕਾਰ ਵੱਲੋਂ ਨਿੱਤ-ਦਿਨ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਜਾ ਰਿਹਾ ਹੈ। ਇਸ ਮੌਕੇ ਸਮੂਹ ਮੈਂਬਰਾਂ ਨੇ ਸਰਕਾਰ ਕੋਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਨਾ ਲੈਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ। ਇਸ ਮੌਕੇ ਜਸਵੀਰ ਸਿੰਘ ਖੁੱਡਾ, ਹਰਪ੍ਰੀਤ ਸਿੰਘ, ਵਿਕੀ ਪੰਡਤ, ਮਨਦੀਪ ਵਿਕੀ,ਤਰਸੇਮ ਸਿੰਘ,ਸੋਢੀ ਵਰਮਾ, ਪਰਦੀਪ ਸਿੰਘ ਦੀਪਾ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ ਰੁਲਣ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here