ਡੇਅਰੀ ਫਾਰਮਿੰਗ ਲਈ ਪੇਂਡੂ ਬੇਰੁਜਗਾਰ ਨੋਜਵਾਨਾ ਨੂੰ ਦਿੱਤੀ ਜਾਵੇਗੀ ਸਿਖਲਾਈ

 
 ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲਾ ਪ੍ਰਬੰਧਕੀ ਕੰਪਲੈਕਸ, ਦੂਜੀ ਮੰਜਿਲ, ਕਮਰਾ ਨੰ:345-ਂ ਵਿਖੇ 03 ਸਤੰਬਰ 2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਇਹ ਪ੍ਰਗਟਾਵਾ ਸ. ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25ਪ੍ਰਤੀਸ਼ਤ ਜਨਰਲ ਅਤੇ 33ਪ੍ਰਤੀਸ਼ਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

Advertisements


ਉਨ੍ਹਾਂ ਦੱਸਿਆ ਕਿ ਸਾਲ 2020-21 ਦੋਰਾਨ ਵਿਭਾਗ ਵੱਲੋਂ 41 ਡੇਅਰੀ ਯੂਨਿਟ  ਸਥਾਪਿਤ ਕੀਤੇ ਗਏ ਅਤੇ 69 ਲੋਕਾਂ ਨੂੰ ਡੇਅਰੀ ਦੀ ਫ੍ਰੀ ਟੈਨਿੰਗ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਇਸ ਸਾਲ ਦੋਰਾਨ 122 ਲੋਕਾਂ ਨੂੰ ਕਿਸਾਨ ਕਰੇਡਿਟ ਕਾਰਡ ਬਣਾ ਕੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਖੇਤਰ ਵਿੱਚ ਸਮੇਂ ਸਮੇਂ ਤੇ ਲੋਕਾਂ ਲਈ ਜਾਗਰੁਕਤਾਂ ਕੈਂਪ ਲਗਾਏ ਜਾਂਦੇ ਹਨ ਅਤੇ ਡੇਅਰੀ ਕੋਰਸਾਂ ਲਈ ਜਾਗਰੁਕ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਦੁੱਧ ਟੈਸਟਿੰਗ ਦੇ ਲਈ ਵੀ ਵਿਸ਼ੇਸ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਕੋਰਸ ਕਰਨ ਦੇ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਅਧਾਰ ਕਾਰਡ ਲੈ ਕੇ ਮਿਤੀ 03/09/2021 ਤੱਕ ਫਾਰਮ ਭਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 ਅਤੇ ਮੋਬਾਇਲ ਨੰ: (9876260243) ਅਤੇ (9888252112) ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here