ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਪੈਨਸ਼ਨ ਸਕੀਮ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ ਸਰਹੱਦ ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਇਹ ਉਪਰਾਲਾ ਡਾ. ਓਬਰਾਏ ਵੱਲੋਂ ਕੀਤਾ ਗਿਆ ਹੈ । ਜਿਸ ਦੀ ਪ੍ਰਸ਼ੰਸਾ ਪੂਰੇ ਪੰਜਾਬ ਭਰ ਚ ਹੋ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਇਸ ਸੰਸਥਾ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਚ ਦੂਜੇ ਕਿਸਾਨ ਸ਼ਹੀਦ ਪਰਿਵਾਰ ਨੂੰ ਚੈੱਕ ਭੇਟ ਕਰ ਕੇ ਉਸ ਨੂੰ ਪੈਨਸ਼ਨ ਸ਼ੁਰੂ ਕੀਤੀ ਗਈ ਹੈ ।

Advertisements

ਇਸ ਮੌਕੇ ਆਗਿਆਪਾਲ ਸਿੰਘ ਪ੍ਰਧਾਨ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਜੋ ਕਿ ਗੜ੍ਹਸ਼ੰਕਰ ਦਾ ਰਹਿਣ ਵਾਲਾ ਹੈ । ਉਹ ਕਿਸਾਨੀ ਸੰਘਰਸ਼ ਚ ਸ਼ਾਮਲ ਹੋਣ ਲਈ ਦਿੱਲੀ ਨੂੰ ਜਾ ਰਿਹਾ ਸੀ ਅਤੇ ਕਰਨਾਲ ਨਜ਼ਦੀਕ ਇਕ ਐਕਸੀਡੈਂਟ ਚ ਉਸਦੀ ਮੌਤ ਹੋ ਗਈ ਸੀ ਅੱਜ ਉਸ ਦੀ ਮਾਤਾ ਕੁਲਵਿੰਦਰ ਕੌਰ ਨੂੰ ਚੈੱਕ ਭੇਂਟ ਕਰ ਕੇ ਪੈਨਸ਼ਨ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਪੂਰੇ ਪੰਜਾਬ ਭਰ ਚ ਉਨ੍ਹਾਂ ਦੀ ਸੰਸਥਾ ਵੱਲੋਂ 65 ਕਿਸਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਜਨਰਲ ਸੈਕਟਰੀ, ਬੀ ਐੱਸ ਰੰਧਾਵਾ, ਸੰਜੀਵ ਅਰੋੜਾ, ਨਰਿੰਦਰ ਸਿੰਘ, ਨਰਿੰਦਰ ਸਿੰਘ, ਜਗਮੀਤ ਸਿੰਘ ਸੇਠੀ, ਮਾਸਟਰ ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਪ੍ਰਸ਼ੋਤਮ ਲਾਲ ਸੈਣੀ, ਮਨਜੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here