ਜਿਲੇ ਵਿੱਚ ਕੋਵਿਡ-19 ਦੇ 3 ਪਾਜੇਟਿਵ ਮਰੀਜ

 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  3 ਪਾਜੇਟਿਵ ਮਰੀਜ ਹਨ। ਉਹਨਂ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2558 ਨਵੇ ਸੈਪਲ ਲੈਣ  ਨਾਲ ਅਤੇ 1338  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 03 ਪਾਜੇਟਿਵ ਕੇਸ ਹਨ।  

Advertisements

ਹੁਣ ਤੱਕ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30700 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 788491 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 757079 ਸੈਪਲ  ਨੈਗਟਿਵ ਹਨ ।  ਜਦ ਕਿ 3326 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੈ । ਐਕਟਿਵ ਕੇਸਾ ਦੀ ਗਿਣਤੀ  9 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29711 ਹੈ । 

LEAVE A REPLY

Please enter your comment!
Please enter your name here