ਜਿਲ੍ਹਾ ਕੋਰਟ ਕੰਪਲੈਕਸ ਦੇ ਵਿੱਚ 11 ਸਤੰਬਰ ਨੂੰ ਲਗਾਈ ਜਾਵੇਗੀ ਨੈਸਨਲ ਲੋਕ ਅਦਾਲਤ

ਪਠਾਨਕੋਟ (ਦ ਸਟੈਲਰ ਨਿਊਜ਼)। ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 11.09.2021 ਨੂੰ ਦੇਸ ਭਰ ਵਿੱਚ  ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਸਬੰਧ ਵਿੱਚ ਅੱਜ ਮਿਤੀ 24.08.2021 ਨੂੰ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਵਲੋਂ ਜਿਲ੍ਹਾ ਪਠਾਨਕੋਟ ਦੇ ਅਧੀਨ ਆਉਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਨਿਮਨਹਸਤਾਖਰ ਵਲੋਂ ਮੀਟਿੰਗ ਵਿੱਚ ਹਾਜਰ ਹੋਏ ਪਿੰਡਾ ਦੇ ਸਰਪੰਚਾਂ ਨੂੰ ਇਸ ਨੈਸਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਦੱਸਿਆ ਗਿਆ।

Advertisements

ਉਨ੍ਹਾਂ ਆਮ ਜਨਤਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੋ ਕੇਸ ਅਦਾਲਤ ਵਿੱਚ ਪਹਿਲਾ ਤੋਂ ਚੱਲ ਰਹੇ ਹਨ ਉਹ ਆਪਣੇ ਕੇਸ ਨੂੰ ਜਿਲਾ ਕੋਰਟ ਕੰਪਲੈਂਕਸ, ਪਠਾਨਕੋਟ ਦੇ ਵਿੱਚ ਮਿਤੀ 11.09.2021 ਨੂੰ ਲੱਗ ਰਹੀ ਨੈਸਨਲ ਲੋਕ ਅਦਾਲਤ ਦੇ ਵਿੱਚ ਰੱਖ ਸਕਦੇ ਹਨ ।  ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਦੋਨੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ। ਜਿਸ ਨਾਲ ਦੋਵੇ ਪਾਰਟੀਆਂ ਦਾ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।

LEAVE A REPLY

Please enter your comment!
Please enter your name here