ਸਹੋੜਾ ਡਡਿਆਲ ਸਕੂਲ ਵਿਖੇ ਮਨਾਇਆ ਗਿਆ ਵਣ ਮਹਾਂਉਤਸਵ

ਹਾਜੀਪੁਰ(ਦ ਸਟੈਲਰ ਨਿਊਜ਼)। ਰਿਪੋਰਟ- ਪ੍ਰਵੀਨ ਸੋਹਲ। ਹਾਜੀਪੁਰ ਬਲਾਕ ਅੰਦਰ ਪੈਂਦੇ ਪਿੰਡ ਸਹੋੜਾ ਡਡਿਆਲ ਦੇ ਸਰਕਾਰੀ ਹਾਈ ਸਕੂਲ ਵਿੱਚ ਹੈੱਡ ਟੀਚਰ ਮੈਡਮ ਦਿਪਤੀ ਕੌਂਡਲ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ ਜਿਸ ਵਿੱਚ ਅਧਿਆਪਕ ਅਤੇ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਬੂਟੇ ਲਗਾਏ ਗਏ ਮੈਡਮ ਦਿਪਤੀ ਕੌਂਡਲ ਜੀ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ।

Advertisements

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਚਾਹੀਦੇ ਹਨ ਜਿਸ ਨਾਲ ਸਾਡਾ ਵਾਤਾਵਰਣ ਸ਼ੁੱਧ ਹੋ ਸਕੇ । ਇਸ ਮੌਕੇ ਸਰ ਰਜਿੰਦਰ ਸਿੰਘ, ਮੈਡਮ ਦਿਪਤੀ ਕੌਂਡਲ, ਮੈਡਮ ਕਮਲੇਸ਼ ਕੁਮਾਰੀ, ਮੈਡਮ ਮਧੂ, ਮੈਡਮ ਮੀਨਾ, ਨੀਲਮ ਸ਼ਰਮਾ ਜੀ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ

LEAVE A REPLY

Please enter your comment!
Please enter your name here