ਰੇਲਵੇ ਮੰਡੀ ਸਕੂਲ ਵਿਚ ਮਨਾਇਆ ਗਿਆ ਵਣ ਮਹਾਉਤਸਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਚ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਵਣ ਮਹਾਉਤਸਵ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਵਿਚ 20 ਪੌਦੇ ਲਗਾਏ ਗਏ। ਪ੍ਰਿੰਸੀਪਲ ਸਾਹਿਬਾਂ ਜੀ ਨੇ ਵੀ ਬੱਚਿਆਂ ਨੂੰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਆਪਣੇ ਆਲੇ-ਦੁਆਲੇ ਦੀ ਦਿੱਖ ਨੂੰ ਸੁਧਾਰਨ ਲਈ ਅਤੇ ਆਪਣੇ ਵਾਤਾਵਰਨ ਨੂੰ ਸਾਫ ਸਵੱਛ ਬਣਾਉਣ ਲਈ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਪੌਦੇ ਲਗਾ ਕੇ ਹੀ ਅਸੀਂ ਆਪਣੀ ਕੁਦਰਤ ਨੂੰ ਸੰਭਾਲ ਸਕਦੇ ਹਾਂ। ਇਸ ਲਈ ਜੇਕਰ ਧਰਤੀ ਦੀ ਹੋਂਦ ਨੂੰ ਬਚਾਉਣਾ ਹੈ ਤਾਂ ਪੌਦੇ ਲਗਾ ਕੇ ਹੀ ਇਹ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ ਹੈ, ਬਲਕਿ ਉਨ੍ਹਾਂ ਦੀ ਸਾਂਭ ਸੰਭਾਲ ਕਰਨਾ ਵੀ ਓਨਾ ਹੀ ਜ਼ਰੂਰੀ ਹੈ।

Advertisements

ਵਧ ਰਹੇ ਪ੍ਰਦੂਸ਼ਣ ਦੇ ਨਾਲ ਧਰਤੀ ਉੱਤੇ ਆਕਸੀਜਨ ਦੀ ਕਮੀ ਹੋ ਰਹੀ ਹੈ ਤੇ ਪੌਦੇ ਲਗਾ ਕੇ ਹੀ ਇਸ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਬੱਚਿਆਂ ਨੇ ਘਰ ਜਾ ਕੇ ਆਪਣੇ ਆਲੇ-ਦੁਆਲੇ ਅਤੇ ਆਪਣੇ ਮਾਪਿਆਂ ਨੂੰ ਵੀ ਸਮਝਾਉਣਾ ਹੈ ਕਿ ਉਹ ਵੀ ਪੌਦੇ ਲਗਾਵੇ ਤੇ ਵਾਤਾਵਰਨ ਨੂੰ ਬਚਾਵੇ। ਇਸ ਮੌਕੇ ਤੇ ਸਟਾਫ਼ ਮੈਂਬਰਾਂ ਵਿੱਚੋਂ ਮਧੂਬਾਲਾ, ਯਸ਼ਪਾਲ , ਬਲਦੇਵ ਸਿੰਘ ਅਤੇ ਗੁਰਨਾਮ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here