ਪਿੰਡ ਝਾਵਾਂ ਵਿਖੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ

ਬੁੱਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਪਿੰਡ ਝਾਵਾਂ ਬੁਲੋਵਾਲ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖੂਨਦਾਨ ਕੈੰਪ ਲਗਾਇਆ ਗਿਆ। ਇਸ ਕੈਂਪ ਵਿੱਚ 42 ਯੂਨਿਟ ਖੂਨ ਇਕਤ੍ਰਿਤ ਕੀਤਾ ਗਿਆ। ਇਸ ਮੌਕੇ ਕਮਲ ਮਲਟੀਸਪੈਸ਼ਲਿਟੀ ਬਲੱਡ ਸੈਂਟਰ ਜਲੰਧਰ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ। ਇਸ ਮੌਕੇ ਗ੍ਰਾਮ ਪੰਚਾਇਤ ਝਾਵਾ,ਮਨੀ ਬਾਵਾ,ਨਰਿੰਦਰ ਸਿੰਘ ਸੋਨੂੰ, ਮਨਵੀਰ ਲੰਬੜ,ਸੁਖਵਿੰਦਰ ਸਿੰਘ ਸੁੱਖੀ,ਬਲਜੀਤ ਸਿੰਘ ਧਣ, ਸਾਗਰਪ੍ਰੀਤ, ਰਾਹੁਲ ਆਦਿ ਹਾਜ਼ਰ ਸਨ।

Advertisements

ਇਸ ਮੌਕੇ ਬਲਜੀਤ ਸਿੰਘ ਬੱਧਣ ਨੇ ਦੱਸਿਆ ਕਿ ਸਾਨੂੰ ਸਭ ਨੌਜਵਾਨਾਂ ਨੂੰ ਖੂਨ ਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਸਮਾਜ ਭਲਾਈ ਦਾ ਬਹੁਤ ਵਧੀਆ ਉਪਰਾਲਾ ਹੈ। ਖੂਨ ਦਾਨ ਕਰਨ ਨਾਲ ਜਿਥੇ ਅਸੀਂ ਲੋਕਾਂ ਦੀ ਸਹਾਇਤਾ ਕਰ ਸਕਦੇ ਹਾਂ ਉਥੇ ਅਸੀਂ ਆਪਣੀ ਖੁਦ ਦੀ ਵੀ ਸਹਾਇਤਾ ਕਰਦੇ ਹਾਂ ਕਿਉਂਕਿ ਖੂਨ ਦਾਨ ਕਰਨ ਨਾਲ ਸਾਡੇ ਸਰੀਰ ਅੰਦਰ ਖੂਨ ਨਵਾਂ ਬਣਦਾ ਹੈ ਅਤੇ ਸਰੀਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ।

LEAVE A REPLY

Please enter your comment!
Please enter your name here