ਵਿਧਾਇਕ ਪਿੰਕੀ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ 30 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਦੀ ਪਤਨੀ  ਇੰਦਰਜੀਤ ਕੌਰ ਖੋਸਾ ਦੀ ਮੌਜੂਦਗੀ ਵਿੱਚ ਪਿੰਡ ਟੱਲੀ ਸੈਦਾ ਤੋਂ ਲਗਭਗ 30 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ।ਇਹ ਪਰਿਵਾਰ ਸੀਨੀਅਰ ਕਾਂਗਰਸੀ ਆਗੂ ਜੁਗਰਾਜ ਭੁੱਲਰ ਅਤੇ ਹਰਜੀਤ ਭੁੱਲਰ ਬਸਤੀ ਰਾਮਲਾਲ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਇੰਦਰਜੀਤ ਕੌਰ ਖੋਸਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਸਾਥ ਨਿਭਾ ਰਹੇ ਪਿੰਡ ਟੱਲੀ ਸੈਦਾ ਦੇ 30 ਪਰਿਵਾਰ ਵਿਧਾਇਕ ਪਿੰਕੀ ਵੱਲੋਂ ਕੀਤੇ ਵਿਕਾਸ ਕਾਰਜਾਂ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨਿਰਮਲ ਸਿੰਘ, ਸਰਵਨ ਸਿੰਘ, ਜਸਵੀਰ ਸਿੰਘ, ਗਿਆਨ ਸਿੰਘ, ਬਲਦੇਵ ਸਿੰਘ, ਰੇਸ਼ਮ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਲਵਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਸਮੇਤ 30 ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖ ਪਾਤ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਜੇਕਰ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਦਾ ਕੰਮ ਰਹਿੰਦਾ ਹੈ ਤਾਂ ਉਹ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤੇ ਉਹ ਕੰਮ ਵੀ ਜਲਦੀ ਹੀ ਕੀਤਾ ਜਾਵੇਗਾ।

Advertisements

ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ 30 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਪਤਨੀ ਇੰਦਰਜੀਤ ਕੌਰ ਖੋਸਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸਾਮਲ ਹੋਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿੱਚ ਕਈ ਮਨਿਸਟਰ ਤੇ ਐੱਮ. ਐੱਲ ਏ ਆਏ ਪਰ ਫਿਰੋਜ਼ਪੁਰ ਦਾ ਇੰਨਾ ਵਿਕਾਸ ਕਿਸੇ ਹੋਰ ਨੇ ਨਹੀਂ ਕਰਵਾਇਆ ਜਿੰਨਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੇ ਕਾਰਜਕਾਲ ਵਿੱਚ ਕਰਵਾਇਆ ਹੈ। ਇਸ ਲਈ ਜੇਕਰ ਅਸੀਂ ਫਿਰੋਜ਼ਪੁਰ ਵਿਕਾਸ ਤੇ ਤਰੱਕੀ ਦੀਆਂ ਰਾਹਾਂ ਤੇ ਵੱਧਦਾ ਦੇਖਣਾ ਚਾਹੁੰਦੇ ਹਨ ਤਾਂ ਸਾਨੂੰ ਸਾਰਿਆਂ ਨੂੰ ਇੱਕਜੁਟ ਹੋ ਕੇ ਵਿਧਾਇਕ ਪਿੰਕੀ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ , ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਗੁਲਜ਼ਾਰ ਸਿੰਘ ਚੇਅਰਮੈਨ ਪਲੈਨਿੰਗ ਬੋਰਡ, ਸਰਪੰਚ ਬੂਟਾ ਸਿੰਘ, ਕਸਮੀਰ ਸਿੰਘ, ਦਰਸ਼ਨ ਸਿੰਘ, ਦਲੇਰ ਸਿੰਘ, ਲਖਵਿੰਦਰ ਸਿੰਘ ਠੇਕੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਅਤੇ ਕਾਂਗਰਸੀ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here