ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ 3 ਪਾਜੇਟਿਵ ਮਰੀਜ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2493 ਨਵੇ ਸੈਪਲ ਲੈਣ ਨਾਲ ਅਤੇ 2438 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 3 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28648 ਹੈ ਅਤੇ ਬਾਹਰਲੇ ਜਿਲਿਆ ਤੋ 2057 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30705 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 793609 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 762120 ਸੈਪਲ ਨੈਗਟਿਵ ਹਨ ।
ਜਦ ਕਿ 3399 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੈ । ਐਕਟਿਵ ਕੇਸਾ ਦੀ ਗਿਣਤੀ 11 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29714 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।