ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ

ਤਲਵਾੜਾ (ਦ ਸਟੈਲਰ ਨਿਊਜ਼), ਰਿਪੋਰਟ- ਪ੍ਰਵੀਨ ਸੋਹਲ। ਬੁੱਧਵਾਰ ਨੂੰ ਪੰਜਾਬ ਯੂ ਟੀਂ ਮੁਲਾਜ਼ਮ ਤੇ ਪੈਨਸ਼ਨਰ ਦੇ ਸਾਂਝੇ ਫਰੰਟ ਦੀ ਕਾਲ ਤੇ ਮੁਲਾਜ਼ਮ ਆਗੂ ਰਾਜੀਵ ਸ਼ਰਮਾ ਤੇ ਪੈਨਸ਼ਨਰ ਆਗੂ ਗਿਆਨ ਸਿੰਘ ਗੁਪਤਾ ਦੀ ਅਗਵਾਈ ਵਿੱਚ ਤਹਿਸੀਲ ਕੰਪਲੈਕਸ ਤਲਵਾੜਾ ਦੇ ਦਫ਼ਤਰ ਅੱਗੇ ਵਖ ਵਖ ਵਿਭਾਗਾਂ ਦੇ ਮੁਲਾਜ਼ਮ ਤੇ ਪੈਨਸ਼ਨਰ ਬਡੀ ਗਿਣਤੀ ਵਿੱਚ ਸ਼ਾਮਿਲ ਹੋਏ । ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ਼ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬਾਬਾਰਾਂ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ‘ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐਨ.ਪੀ.ਐਸ. ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ।

Advertisements

ਇਸ ਮੌਕੇ ਤੇ ਸੰਬੋਧਨ ਕਰਦਿਆਂ ਮੁਲਾਜਮ ਆਗੂਆਂ ਪ ਸ ਸ ਫ ਬਲੋਕ ਸਕਤੱਰ ਵਰਿੰਦਰ ਬੀਕੀ,ਪੁਰਾਣੀ ਪੈਨਸਨ ਬਹਾਲੀ ਕਮੇਟੀ ਦੇ ਸੂਬਾ ਕਨਵੀਨਰ ਜਸਬੀਰ ਸਿੰਘ, ਜੀਟੀਂਯੂ ਦੇ ਪ੍ਰਧਾਨ ਨਰੇਸ਼ ਮਿਡਾ,ਪੁਰਾਣੀ ਪੈਨਸਨ ਦੇ ਬਲੋਕ ਕਨਵੀਨਰ ਮਾਸਟਰ ਮਨਮੋਹਨ,ਪੈਨਸ਼ਨਰ ਆਗੂ ਸ਼ਿਵ ਕੁਮਾਰ,ਉੱਤਮ ਸਿੰਘ,ਆਸ਼ਾ ਵਰਕਰਾਂ ਦੀ ਪ੍ਰਧਾਨ ਨਿਰਮਲਾ ਦੇਵੀ,ਜੰਗਲਾਤ ਦੇ ਪ੍ਰਧਾਨ ਵਿਕਰਮ ਸਿੰਘ,ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋ ਸ਼ਾਮ ਸਿੰਘ,ਜਗਦੀਸ਼ ਸਿੰਘ, ਆਦਿ ਨੇ ਆਖਿਆ ਕਿ ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਤਿੰਨ ਮੀਟਿੰਗਾਂ ਕੀਤੀਆਂ ਸਨ, ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸਸ਼ਾਂ ਨੂੰ ਠੰਡਾ ਕਰ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।

ਮੁਲਾਜ਼ਮ ਆਗੂਆਂ ਨੇ ਆਖਿਆ ਕਿ 26 ਅਗਸਤ ਨੂੰ ਕੈਬਨਿਟ ਮੰਤਰੀਆਂ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਆਉਣ ਵਾਲੇ ਮਾਨਸੂਨ ਵਿਧਾਨਸਭਾ ਇਜਲਾਸ ਦੇ ਦੂਜੇ ਦਿਨ ਲੱਖਾ ਦੀ ਗਿਣਤੀ ਵਿੱਚ ਮੋਹਾਲੀ ਵਿਖੇ ਰੈਲੀ ਕਰਕੇ ਵਿਧਾਨਸਭਾ ਦਾ ਘਿਰਾਓ ਕੀਤਾ ਜਾਵੇਗਾ। ਜਿਸ ਵਿੱਚ ਬਲੋਕ ਤਲਵਾੜਾ ਤੇ ਹਾਜੀਪੁਰ ਤੋ ਬਢੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਹਿਸਾ ਲੈਣਗੇ।ਅੱਜ ਦੀ ਰੈਲੀ ਵਿੱਚ ਬਢੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜਿਰ ਹੋਏ।

LEAVE A REPLY

Please enter your comment!
Please enter your name here