
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਹੋਣ ਵਾਲੀਆ ਵਿਧਾਨ ਸਭਾ ਚੋਣਾ ਤੋ ਪਹਿਲਾ, ਕਾਂਗਰਸੀ ਆਗੂਆ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਸੀ । ਜਿਸਦੇ ਕਾਰਣ ਕੁੱਝ ਕਾਂਗਰਸੀ ਆਗੂਆ ਨੇ ਕੈਪਟਨ ਨੂੰ ਅਹੁਦੇ ਤੋ ਹਟਾਉਣ ਦੀ ਮੰਗ ਕੀਤੀ ਸੀ ਪਰਤੂੰ ਹਰੀਸ਼ ਰਾਵਤ ਨੇ ਕਾਂਗਰਸ ਵਿਧਾਇਕਾ ਦੀਆ ਗੱਲਾ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਵਿੱਚ ਕੋਈ ਬਦਲਾਅ ਨਹੀ ਹੋਵੇਗਾ ਅਤੇ 2022 ਵਿੱਚ ਹੋਣ ਵਾਲੀਆ ਵਿਧਾਨ ਸਭਾ ਚੋਣਾ ਕੈਪਟਨ ਅਮਰਿੰਦਰ ਸਿੰਘ ਹੇਠ ਹੀ ਲੜੀਆ ਜਾਣਗੀਆ ।

ਜਿਸਦੇ ਕਾਰਣ ਹਰੀਸ਼ ਰਾਵਤ ਦਾ ਇਹ ਬਿਆਨ ਕੈਪਟਨ ਅਮਰਿੰਦਰ ਖਿਲਾਫ ਬਗਾਵਤ ਕਰਨ ਵਾਲਿਆ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਸਨੂੰ ਕਿਸੇ ਵੀ ਪਾਰਟੀ ਦੇ ਮੈਬਰ ਨਾਲ ਕੋਈ ਵਿਰੋਧ ਨਹੀ ਹੈ। ਉਹਨਾ ਨੇ ਕਿਹਾ ਕਿ ਪੰਜਾਬ ਵਿੱਚ ਸੱਭ ਕੁੱਝ ਚੰਗਾ ਹੀ ਹੋਵੇਗਾ । ਉਹਨਾ ਨੇ ਕਿਹਾ ਕਿ ਜੇਕਰ ਦੇਸ਼ ਦੀਆ ਭਾਵਨਾਵਾ ਨੂੰ ਕੋਈ ਠੋਸ ਪਹੁੰਚਾਉਦਾ ਹੈ ਤਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।











