ਜਿਲੇ ਵਿੱਚ ਕੋਵਿਡ-19 ਦੇ 4 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ 4 ਪਾਜੇਟਿਵ ਮਰੀਜ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2402 ਨਵੇ ਸੈਪਲ ਲੈਣ  ਨਾਲ ਅਤੇ 2156 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 4 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28652 ਹੈ ਅਤੇ ਬਾਹਰਲੇ ਜਿਲਿਆ  ਤੋ 2057 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30709 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 796011 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 764272 ਸੈਪਲ  ਨੈਗਟਿਵ ਹਨ ।  

Advertisements

ਜਦ ਕਿ 3645 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1249 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 980 ਹੈ । ਐਕਟਿਵ ਕੇਸਾ ਦੀ ਗਿਣਤੀ  15 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29714 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here