ਨੇਤਰਦਾਨ ਜਾਗਰੁਕਤਾ ਪੰਦਰਵਾੜਾ 25 ਅਗਸਤ ਤੋਂ 8 ਸਿਤੰਬਰ ਤੱਕ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵਲੋਂ ਜਿਲਾ ਅੰਨਾਪੰਨ ਕੰਟਰੋਲ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਨੇਤਰਦਾਨ ਸੰਸਥਾ ਦੇ ਦਫਤਰ ਈ ਐਸ ਆਈ ਹਸਪਤਾਲ ਹੁਸ਼ਿਆਰਪੁਰ ਵਿਖੇ 36ਵੇਂ ਨੇਤਰਦਾਨ ਜਾਗਰੁਕਤਾ ਪੰਦਰਵਾੜਾ ਜੋ ਕਿ 25 ਅਗਸਤ ਤੋਂ 8 ਸਿਤੰਬਰ ਤੱਕ ਮਨਾਇਆ ਜਾਣਾ ਹੈ , ਦਾ ਆਰੰਭ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਾ. ਰਣਜੀਤ ਸਿੰਘ ਘੋਤਰਾ ਸਿਵਲ ਸਰਜਨ ਹੁਸ਼ਿਆਰਪੁਰ, ਡਾ. ਪਵਨ ਕੁਮਾਰ ਸਹਾਇਕ ਸਿਵਲ ਸਰਜਨ ਹੁਸ਼ਿਆਰਪੁਰ, ਡਾ ਸੰਤੋਖ ਸਿੰਘ, ਡਾ ਮਨਪ੍ਰੀਤ ਕੌਰ ਅੱਖਾ ਦੇ ਮਾਹਿਰ ਅਤੇ ਡਾ ਗੁਰਬਖਸ਼ ਸਿੰਘ ਐਸਐਮਓ ਈ.ਐਸ.ਆਈ ਹਸਪਤਾਲ ਹੁਸ਼ਿਆਰਪੁਰ ਨੇ ਉਚੇਚੇ ਤੋਰ ਤੇ ਸ਼ਿਰਕਤ ਕੀਤੀ। ਸੈਮੀਨਾਰ ਦੇ ਆਰੰਭ ਵਿੱਚ ਕਰਮਜੀਤ ਸਿੰਘ ਜਨਰਲ ਸਕੱਤਰ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੇ ਸਾਰੇ ਮਹਿਮਾਨਾਂ ਨੂੰ ਇੱਥੇ ਆਉਣ ਤੇ ਜੀ ਆਇਆ ਆਖਿਆ ਅਤੇ ਸੰਸਥਾ ਬਾਰੇ ਜਾਣਕਾਰੀ ਦਿੱਤੀ।

Advertisements

ਰਕੇਸ਼ ਮੋਹਣ ਪ੍ਰਧਾਨ ਨੇਤਰਦਾਨ ਸੰਸਥਾ ਨੇ ਸੰਸਥਾ ਦੇ ਕੰਮ ਕਰਨ ਦੇ ਤਰੀਕੇ , ਮਰਨ ਉਪਰੰਤ ਮੁਫਤ ਵਿੱਚ ਅੱਖਾ ਲੈਣ ਅਤੇ ਲਗਾਉਣ ਬਾਰੇ ਜਾਣਕਾਰੀ ਦਿੱਤੀ । ਉਹਨਾਂ ਨੇ ਆਮ ਜਨਤਾ ਨੂੰ ਅੱਖਾ ਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਸਮਾਜ ਵਿੱਚੋਂ ਅੰਨਾਪੰਨ ਦੂਰ ਕੀਤਾ ਜਾ ਸਕੇ।ਡਾ ਸੰਤੋਖ ਸਿੰਘ ਨੇ ਨੇਤਰਦਾਨ ਪੰਦਰਵਾੜੇ ਬਾਰੇ ਵਿਸਥਾਰ ਨਾਲ ਦੱਸਿਆ ਡਾ. ਰਣਜੀਤ ਸਿੰਘ ਘੋਤਰਾ ਸਿਵਲ ਸਰਜਨ ਹੁਸ਼ਿਆਰਪੁਰ ਨੇ ਪੰਦਰਵਾੜਾ ਮਨਾਉਣ ਦੇ ਉਦੇਸ਼ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਸਿਵਲ ਸਰਜਨ ਦਫਤਰ ਵੱਲੋ ਪੂਰਾ ਸਜਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਸੈਮੀਨਾਰ ਵਿੱਚ ਈ.ਐਸ.ਆਈ ਹਸਪਤਾਲ ਹੁਸ਼ਿਆਰਪੁਰ ਦੇ ਸਾਰੇ ਡਾਕਟਰ ਸਾਹਿਬਾਨ, ਨਰਸਿੰਗ ਸਟਾਫ, ਟ੍ਰੇਨੀ ਸਟਾਫ ਅਤੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਸਾਰੇ ਮੈਂਬਰ ਹਾਜਿਰ ਸਨ। ਅੰਤ ਵਿੱਚ ਸ ਮਲਕੀਤ ਸਿੰਘ ਮਹੇੜੂ ਸਰਪ੍ਰਸਤ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here