ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ 1 ਜਨਵਰੀ 2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਸ਼ਡਿਊਲ ਕੀਤਾ ਜਾਰੀ

ਪਠਾਨਕੋਟ (ਦ ਸਟੈਲਰ ਨਿਊਜ਼)। ਸੰਯਮ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2022 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਜ਼ਿਲ੍ਹੇ ਵਿਚਲੇ ਸਮੁੱਚੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿੱਚ ਮਿਤੀ 9 ਅਗਸਤ, 2021 ਤੋਂ 8 ਸਤੰਬਰ, 2021 ਤੱਕ ਬੀ.ਐਲ.ਓਜ਼. ਦੁਆਰਾ ਡੋਰ-ਟ-ਡੋਰ ਸਰਵੇ ਕੀਤਾ ਜਾਵੇਗਾ। ਡੋਰ ਟੂ ਡੋਰ ਸਰਵੇ ਦੌਰਾਨ ਬੀ.ਐਲ.ਓਜ. ਵੱਲੋਂ ਜਿੱਥੇ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਦੇ ਵੇਰਵੇ ਵੈਰੀਫਿਕੇਸ਼ਨ ਕਰਨ ਹਿੱਤ ਬੀ.ਐਲ.ਓ. ਰਜਿਸਟਰ ਵਿਚਲੇ ਫਾਰਮੇਟ 1 ਤੋਂ 8 ਵਿੱਚ ਇਕੱਤਰ ਕੀਤੇ ਜਾਣਗੇ ਉੱਥੇ ਹੀ ਜਿਹੜੇ ਨੌਜਵਾਨ ਮਿਤੀ 01 ਜਨਵਰੀ, 2003 ਨੂੰ ਜਾਂ ਇਸ ਤੋਂ ਪਹਿਲਾਂ ਪੈਦਾ ਹੋਏ ਹਨ ਅਤੇ ਉਹਨਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੋਈ, ਉਹਨਾਂ ਦੇ ਵੇਰਵੇ ਇਕੱਤਰ ਕਰਨ ਉਪਰੰਤ ਉਹਨਾਂ ਦੀਆਂ ਨਵੀਆਂ ਵੋਟਾਂ ਬਣਾਉੋਣ ਸਬੰਧੀ ਫਾਰਮ ਨੰਬਰ 6 ਵੀ ਭਰੇ ਜਾਣਗੇ।

Advertisements


ਇਸ ਤੋਂ ਇਲਾਵਾ ਬੀ.ਐਲ.ਓਜ. ਵੱਲੋਂ ਮਿਤੀ 2 ਜਨਵਰੀ, 2003 ਤੋਂ 1 ਜਨਵਰੀ, 2004 ਤੱਕ ਜਨਮੇਂ ਬੱਚਿਆਂ ਦੇ ਵੇਰਵੇ, ਓਵਰਸੀਜ ਵਿਅਕਤੀਆਂ ਦੇ ਵੇਰਵੇ ਵੀ ਇਕੱਤਰ ਕੀਤੇ ਜਾਣਗੇ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਜਨਤਾ ਨੂੰ ਮਿਤੀ 9 ਅਗਸਤ, 2021 ਤੋਂ 8 ਸਤੰਬਰ, 2021 ਤੱਕ ਬੀ.ਐਲ.ਓਜ. ਵੱਲੋਂ ਕੀਤੇ ਜਾ ਰਹੇ ਡੋਰ-ਟੂ-ਡੋਰ ਸਰਵੇ ਵਿੱਚ ਬੀ.ਐਲ.ਓਜ. ਨੂੰ ਆਪਣਾ ਪੂਰਣ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1.1.2022 ਦੇ ਅਧਾਰ ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ ਵਿੱਚ ਕਰਵਾਈਆਂ ਜਾ ਰਹੀਆਂ ਪ੍ਰੀ-ਰਵੀਜਨ ਗਤੀਵਿਧੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ,ਬੀ.ਐਲ.ਓਜ਼., ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਫੀਲਡ ਅਮਲੇ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਫੀਲਡ ਅਮਲੇ ਵੱਲੋਂ ਫੀਲਡ ਵਿਜਿਟ ਦੌਰਾਨ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here