ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ: ਚੇਅਰਮੈਨ ਗੇਜਾ ਰਾਮ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਦੇ ਮਕਸਦ ਨਾਲ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਵਾਲਮੀਕਿ ਨੇ ਨਗਰ ਕੌਂਸਲ ਫਿਰੋਜ਼ਪੁਰ ਦੇ ਮੀਟਿੰਗ ਹਾਲ ਵਿਖੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜੁਆਇੰਟ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਫਿਰੋਜ਼ਪੁਰ ਕੁਲਵੰਤ ਸਿੰਘ ਬਰਾੜ, ਈਓ ਨਗਰ ਕੋਂਸਲ ਫਿਰੋਜ਼ਪੁਰ ਗੁਰਦਾਸ ਸਿੰਘ, ਈਓ ਨਗਰ ਪੰਚਾਇਤ ਮਮਦੋਟ ਨਰਿੰਦਰ ਕੁਮਾਰ ਅਤੇ ਈਓ ਨਗਰ ਕੌਂਸਲ ਗੁਰੂਹਰਸਹਾਏ ਮੰਗਤ ਰਾਮ ਵੀ ਮੌਜੂਦ ਸਨ। ਇਸ ਦੌਰਾਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਿਤ ਨਗਰ ਕੌਂਸਲ ਦੇ ਕਾਰਜ ਸਾਧਕ ਤੇ ਸੈਨਟਰੀ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਜਲਦੀ ਹੀ ਨਿਪਟਾਈਆਂ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਕਰਾਰ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਹੋਇਆਂ ਸਾਡੇ ਵੱਲੋਂ ਹਰੇਕ ਜ਼ਿਲ੍ਹੇ ਵਿਚ ਜਾ ਕੇ ਸਫ਼ਾਈ ਸੇਵਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਤਨਖਾਹ ਉਨ੍ਹਾਂ ਦੇ ਖਾਤਿਆਂ ਵਿਚ ਹੀ ਦਿੱਤੀ ਜਾਵੇ ਤੇ ਕੋਈ ਵੀ ਠੇਕੇਦਾਰ ਸਫ਼ਾਈ ਕਾਮਿਆਂ ਨੂੰ ਤਨਖਾਹ ਘੱਟ ਦਿੰਦਾ ਨਾ ਦੇਵੇ।

Advertisements

ਉਨ੍ਹਾਂ ਨਗਰ ਕੋਂਸਲ ਗੁਰੂਹਰਸਹਾਏ, ਮਮਦੋਟ, ਜ਼ੀਰਾ, ਤਲਵੰਡੀ ਭਾਈ ਸਮੇਤ ਬਾਕੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਸੇਵਕਾਂ ਦੇ ਨਾਮ, ਬੈਂਕ ਖਾਤਿਆਂ, ਆਧਾਰ ਕਾਰਡ ਤੇ ਪਿੰਨ ਕਾਰਡ ਦੀਆਂ ਫੋਟੋ ਕਾਪੀਆਂ ਸਾਨੂੰ ਭੇਜੀਆਂ ਜਾਣ। ਇਸ ਦੋਰਾਨ ਉਨ੍ਹਾਂ ਇਹ ਵੀ ਕਿਹਾ ਕਿ ਸਫਾਈ ਕਰਮਚਾਰੀਆਂ ਤੋਂ ਸਿਰਫ ਉਨ੍ਹਾਂ ਦੀ ਬਣਦੀ ਡਿਊਟੀ ਦਾ ਹੀ ਕੰਮ ਲਿਆ ਜਾਵੇ ਤੇ ਸਫਾਈ ਸੇਵਕਾਂ ਦੇ ਆਧਾਰ ਖੇਤਰ ਵਿੰਚ ਜੋ ਪਹਿਲਾ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਹੀ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੜ੍ਹੇ ਲਿਖੇ ਸਫਾਈ ਸੇਵਕਾਂ ਦੀ ਲਿਸਟ ਵੀ ਭੇਜੋ ਤਾਂ ਜੋ ਉਨ੍ਹਾਂ ਦੀ ਤਰੱਕੀ ਕਰਵਾਈ ਜਾ ਸਕੇ। ਉਨ੍ਹਾਂ ਨਗਰ ਕੌਂਸਲਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾ ਵਿਭਾਗਾਂ ਵਿੱਚ ਸਫਾਈ ਸੇਵਕਾਂ ਦੀਆਂ ਅਸਾਮੀਆਂ ਖਾਲੀ ਤੇ ਘੱਟ ਹਨ ਉਨ੍ਹਾਂ ਨੂੰ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਜਲਦੀ ਭਰਿਆ ਜਾਵੇ ਤੇ ਜਿਨ੍ਹਾਂ ਪਾਸ ਪੋਸਟਾਂ ਉਪਲੱਬਧ ਨਹੀਂ ਹਨ ਸਰਕਾਰ ਕੋਲੋਂ ਪੋਸਟਾਂ ਦੀ ਮੰਗ ਕਰਕੇ ਕਮਿਸ਼ਨ ਨੂੰ ਲਿਖਤੀ ਤੌਰ ਤੇ ਦੱਸਿਆ ਜਾਵੇ।

ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰ ਫਿਰੋਜ਼ਪੁਰ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿੱਚ ਜਲਾਦ ਦਾ ਕੰਮ ਸਫਾਈ ਕਰਮਚਾਰੀ ਤੋਂ ਨਾ ਲਿਆ ਜਾਵੇ ਤੇ ਸਰਕਾਰ ਤੋਂ ਇਸ ਪੋਸਟ ਦੀ ਮੰਗ ਕਰਕੇ ਜਲਾਦ ਦੀ ਭਰਤੀ ਕੀਤੀ ਜਾਵੇ।  ਇਸ ਤੋਂ ਪਹਿਲਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਗੇਜਾ ਰਾਮ ਵਾਲਮੀਕਿ ਵੱਲੋਂ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਵੀ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਸੈਨਟਰੀ ਇੰਸਪੈਕਟਰ ਨਗਰ ਕੌਂਸਲ ਸੁਖਪਾਲ ਸਿੰਘ, ਸੈਨੇਟਰੀ ਇੰਸਪੈਕਟਰ ਗੁਰਿੰਦਰ ਸਿੰਘ, ਡਾ. ਗੁਰਮੇਜ਼ ਰਾਮ ਗੋਰਾਇਆ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਸਮੇਤ ਸਮੂਹ ਨਗਰ ਕੌਂਸਲਾਂ ਦੇ ਸੈਨੇਟਰੀ ਇੰਸਪੈਕਟਰ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵਾਲਮੀਕਿ ਸਭਾ ਦੇ ਆਹੁਦੇਦਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here