ਬੂਥ ਲੈਵਲ ਅਫ਼ਸਰਾਂ ਦਾ ਆਨਲਾਈਨ ਕੁਇਜ਼ ਮੁਕਾਬਲਾ 28 ਅਗਸਤ ਨੂੰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਚੋਣ ਦਫ਼ਤਰ ਚੰਡੀਗੜ੍ਹ ਵਲੋਂ 28 ਅਗਸਤ ਨੂੰ ਸ਼ਾਮ 4.30 ਵਜੇ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਦਾ ਆਨ ਲਾਈਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਇਹ ਆਨ ਲਾਈਨ ਕੁਇਜ਼ ਮੁਕਾਬਲਾ ਬੂਥ ਲੈਵਲ ਅਫ਼ਸਰਾਂ ਲਈ ਖਾਸ ਤਿਆਰ ਕੀਤੀ ਗਈ ਹੈਂਡ ਬੁੱਕ ’ਤੇ ਅਧਾਰਿਤ ਹੋਵੇਗਾ ਅਤੇ ਇਸ ਸਬੰਧੀ ਲਿੰਕ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਲਈ ਦੁਪਹਿਰ 4.20 ਵਜੇ ਫੇਸ ਬੁੱਕ ਅਤੇ ਟਵਿੱਟਰ ’ਤੇ ਲਿੰਕ ਸਾਂਝੇ ਕੀਤੇ ਜਾਣਗੇ। ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮਾ ਕੀਤਾ ਜਾ ਸਕੇਗਾ।

Advertisements

ਉਨ੍ਹਾਂ ਦੱਸਿਆ ਕਿ 30 ਮਿੰਟ ਤੋਂ ਬਾਅਦ ਕੁਇਜ਼ ਨੂੰ ਜਮਾਂ ਨਹੀਂ ਕੀਤਾ ਜਾ ਸਕੇਗਾ । ਸ਼੍ਰੀ ਥੋਰੀ ਨੇ ਦੱਸਿਆ ਕਿ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ। ਇਸ ਮੁਕਾਬਲੇ ਅਧੀਨ ਹਰ ਵਿਧਾਨਸਭਾ ਹਲਕੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਬੂਥ ਲੈਵਲ ਅਫ਼ਸਰ ਨੂੰ ਸਨਮਾਨ ਚਿੰਨ ਅਤੇ ਪ੍ਰਮਾਣ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਥ ਲੈਵਲ ਅਫ਼ਸਰ ਇਸ ਕੁਇਜ਼ ਮੁਕਾਬਲੇ ਦਾ ਹਿੱਸਾ ਬਣਨ।

LEAVE A REPLY

Please enter your comment!
Please enter your name here