ਰੰਧਾਵਾ ਵੱਲੋਂ ਅਰਥੇਵਾਲ ਛਿੰਝ ਮੇਲੇ ਵਿੱਚ ਸ਼ਿਰਕਤ ਦੋਰਾਨ 31 ਹਜ਼ਾਰ ਰੁਪਏ ਦੀ ਰਾਸ਼ੀ ਕਮੇਟੀ ਨੂੰ ਕੀਤੀ ਭੇਂਟ

ਤਲਵਾੜਾ (ਦ ਸਟੈਲਰ ਨਿਊਜ਼), ਰਿਪੋਰਟ- ਪ੍ਰਵੀਨ ਸੋਹਲ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਸਰਦਾਰ ਜਸਵੰਤ ਸਿੰਘ ਰੰਧਾਵਾ ਵੱਲੋਂ ਅੱਜ ਮੁਕੇਰੀਆਂ ਦੇ ਪਿੰਡ ਅਰਥੇਵਾਲ ਦੇ ਛਿੰਝ ਮੇਲੇ ਵਿੱਚ ਸ਼ਿਰਕਤ ਕੀਤੀ ਗਈ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ 31000 ਹਜ਼ਾਰ ਰੁਪਏ ਦੀ ਰਾਸ਼ੀ ਛਿੰਝ ਕਮੇਟੀ ਨੂੰ ਭੇਂਟ ਕੀਤੀ ਗਈ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਨੇਹਾ ਦਿਤਾ ਗਿਆ ਸਰਦਾਰ ਜਸਵੰਤ ਸਿੰਘ ਰੰਧਾਵਾ ਜੀ ਕਿਹਾ ਕਿ 2022 ਵਿੱਚ ਉਨ੍ਹਾਂ ਦੇ ਸਤਾ ਵਿੱਚ ਆਉਂਦੇ ਉਹ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਉਹ ਨੋਜਵਾਨਾਂ ਵੱਲ ਖ਼ਾਸ ਧਿਆਨ ਦੇਣਗੇ ਅਤੇ ਹਰ ਪਿੰਡ ਵਿੱਚ ਸਟੇਡਿਅਮ, ਜਿੰਮ, ਖੇਡਾਂ ਦਾ ਸਮਾਨ ਅਤੇ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ ਤਾਂ ਜ਼ੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ

Advertisements

ਛਿੰਝ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਸਰਦਾਰ ਜਸਵੰਤ ਸਿੰਘ ਰੰਧਾਵਾ, ਇੰਦਰਜੀਤ ਸਿੰਘ ਖਾਲਸਾ, ਸਰਪੰਚ ਦਿਲਬਾਗ ਸਿੰਘ, ਡਾ. ਗੁਰਜੀਵਨ ਸਿੰਘ, ਗੁਰਵਿੰਦਰ ਸਿੰਘ ਘੁੱਲੂਵਾਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਪਿੰਡ ਘੁੱਲੂਵਾਲਾ ਛਿੰਝ ਕਮੇਟੀ ਦੇ ਪ੍ਰਬੰਧਕ ਅਤੇ ਪਿੰਡ ਦੇ ਸਰਪੰਚ ਸਰਦਾਰ ਬ੍ਰਹਮ ਪ੍ਰਕਾਸ਼ ਸਿੰਘ, ਕਾਵਲ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਫੋਜੀ, ਮਨਮੋਹਨ ਸਿੰਘ, ਜੱਗਾ ਯੂ,ਐੱਸ,ਏ ਰਣਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ

LEAVE A REPLY

Please enter your comment!
Please enter your name here