ਨਸੀਬ ਸੰਧੂ ਨੇ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਚੁੱਕੀ ਸੂੰਹ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਮਦੋਟ ਦੇ ਜੋਧਪੁਰ ਜੋਨ ਤੋਂ ਅਦਾਲਤੀ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਹੋਈ ਦੁਬਾਰਾ ਗਿਣਤੀ ਤੋਂ ਬਾਅਦ ਕਾਂਗਰਸੀ ਉਮੀਦਵਾਰ ਨਸੀਬ ਸਿੰਘ ਸੰਧੂ ਨੂੰ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਜਿੱਤ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿਚ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੈਂਬਰ ਵਜੋਂ ਸੂੰਹ ਚੁੱਕੀ। ਇਸ ਦੌਰਾਨ ਨਸੀਬ ਸਿੰਘ ਸੰਧੂ ਨੇ ਆਪਣੀ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ 2018 ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਧਾਂਦਲੀ ਤੇ ਹੇਰਾਫੇਰੀ ਕਾਰਨ ਉਸ ਨੂੰ ਜੇਤੂ ਕਰਾਰ ਨਹੀਂ ਕੀਤਾ ਗਿਆ। 

Advertisements

ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਜਦੋਂ ਅਦਾਲਤ ਦਾ ਦਰਵਾਜਾ ਖੜਕਾਇਆ ਗਿਆ ਤਾਂ ਫਿਰ ਅਦਾਲਤੀ ਹੁਕਮਾਂ ਤੇ ਦੁਬਾਰਾ ਗਿਣਤੀ ਹੋਈ ਜਿਸ ਤੋਂ ਬਾਅਦ ਉਹ 202 ਵੋਟਾਂ ਨਾਲ ਜੇਤੂ ਕਰਾਰ ਹੋਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੋਂਪੀ ਗਈ ਹੈ ਉਹ ਇਸ ਨੂੰ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਸ਼ਰਨਜੀਤ ਸਿੰਘ, ਕਰਨੈਲ ਸਿੰਘ, ਚੇਅਰਮੈਲ ਵੇਦ ਪ੍ਰਕਾਸ਼, ਵਾਇਸ ਚੇਅਰਮੈਨ ਸੁਰਜੀਤ ਸਿੰਘ, ਦਵਿੰਦਰ ਸਿੰਘ, ਪ੍ਰਧਾਨ ਅਮਰੀਕ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here