ਪਿੰਡ ਘੱਲ ਖੁਰਦ ਸਕੂਲ ਵਿਖੇ ਐਨਏਐਲਐਸਏ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੱਲ ਖੁਰਦ, ਵਿਖੇ ਐਨਏਐਲਐਸਏ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ ਏਕਤਾ ਉੱਪਲ ਜੀਆਂ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਚਲਾਈ ਉਪਰੋਕਤ ਸਕੀਮ ਤਹਿਤ ਅੱਜ ਇਹ ਸੈਮੀਨਾਰ ਲਗਾਇਆ ਜਾ ਰਿਹਾ ਹੈ। ਇਸ ਸਕੀਮ ਦੇ ਤਹਿਤ ਨੌਜਵਾਨ ਵਰਗ ਵਿੱਚ ਵਧ ਰਹੇ ਨਸ਼ਿਆਂ ਨੂੰ ਰੋਕਣ ਬਾਰੇ ਸੁਝਾਅ ਦਿੱਤਾ ਗਿਆ ਹੈ ਕਿ ਆਮ ਕਰਕੇ ਨੌਜਵਾਨ ਪੀੜੀ ਨਸ਼ਿਆਂ ਵਿੱਚ ਗਰਕਦੀ ਜਾ ਰਹੀ ਹੈ ਜਿਸ ਦਾ ਖਮਿਆਜਾ ਸਮਾਜ ਦੇ ਬਹੁਤ ਸਾਰੇ ਪੱਖਾਂ ਨੂੰ ਝੱਲਣਾ ਪੈ ਰਿਹਾ ਹੈ। ਅੱਜ ਕੱਲ੍ਹ ਕਾਲਜਾਂ ਤਾਂ ਕੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ।

Advertisements

ਸਾਨੂੰ ਸਾਰਿਆਂ ਨੂੰ ਇਸ ਭੈੜੀ ਅਲਾਮਤ ਤੋਂ ਸੁਚੇਤ ਹੋਣ ਦੀ ਲੋੜ ਹੈ। ਨਸ਼ਿਆਂ ਨਾਲ ਘਰ ਪਰਿਵਾਰ ਦੀ ਬਰਬਾਦੀ ਦੇ ਨਾਲ ਪੈਸੇ ਦੀ ਬਰਬਾਦੀ ਵੀ ਹੁੰਦੀ ਹੈ। ਜਿਸ ਦੀ ਵਜ੍ਹਾ ਨਾਲ ਇਨਸਾਨ ਸਮਾਜਿਕ, ਅਤੇ ਆਰਥਿਕ ਪੱਖੋਂ ਵੀ ਇਨਸਾਨ ਕਮਜੋਰ ਹੁੰਦਾ ਹੈ। ਸੋ ਸਾਨੂੰ ਸਾਰਿਆਂ ਨੂੰ ਇਸ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਇਸ ਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਨਸ਼ਾ ਛੁਡਾਉਣਾ ਕੈਂਪਾਂ ਦਾ ਆਯੋਜਨ ਕਰਕੇ ਵੱਧ ਤੋਂ ਵੱਧ ਵਿਅਕਤੀਆਂ ਦੇ ਨਸ਼ਾ ਛੁਡਾਉਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਅਤੇ ਲੋਕ ਅਦਾਲਤ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ ਆਦਿ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਮੌਕੇ ਉਪਰੋਕਤ ਸਕੂਲ ਦੇ ਪ੍ਰਿੰਸੀਪਲ ਮੈਡਮ ਅਤੇ ਸਕੂਲ ਦਾ ਸਟਾਫ ਆਦਿ ਮੌਜੂਦ ਸਨ।ਪ੍ਰਿੰਸੀਪਲ ਮੈਡਮ ਵੱਲੋਂ ਅੰਤ ਵਿੱਚ ਜੱਜ ਸਾਹਿਬ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here