ਡੀ.ਈ.ਓ. ਸੈਕੰਡਰੀ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲਾਂ ਦਾ ਕੀਤਾ ਦੌਰਾ

ਪਠਾਨਕੋਟ (ਦ ਸਟੈਲਰ ਨਿਊਜ਼)। ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਵੱਲੋਂ  ਮਿਡਲ ਸਕੂਲ ਜਸਵਾਲੀ, ਸਰਕਾਰੀ ਹਾਈ ਸਕੂਲ ਸਰਨਾ, ਸਰਕਾਰੀ ਹਾਈ ਸਕੂਲ ਨੋਮਾਲਾ, ਸਰਕਾਰੀ ਹਾਈ ਸਕੂਲ ਸਿਆਲੀ ਕੁਲਿਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਵਾਲ ਅਤੇ ਸਰਕਾਰੀ ਮਿਡਲ ਸਕੂਲ ਛੱਤਵਾਲ ਦਾ ਦੌਰਾ ਕਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰੇਰਿਤ ਕੀਤਾ ਗਿਆ।
 

Advertisements

ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨੈਸਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਸਤੰਬਰ ਨੂੰ ਨੈਸ ਨਾਲ ਸੰਬੰਧਤ ਅਭਿਆਸ ਪੇਪਰ ਲਿਆ ਜਾ ਰਿਹਾ ਹੈ ਤਾਂ ਜੋ ਬੱਚਿਆ ਦੀ ਹਰ ਪੱਖੋਂ ਤਿਆਰੀ ਹੋ ਸਕੇ। ਇਸ ਦੌਰਾਨ ਡਿਪਟੀ ਡੀ.ਈ.ਓ. ਰਾਜੇਸਵਰ ਸਲਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਿਲੇ ਤਾਰੀਫ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ। ਇਸ ਮੌਕੇ ਤੇ ਸਟੈਨੋ ਅਰੁਣ ਮਹਾਜਨ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here