ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ 15000 ਕੋਰੋਨਾ ਵਲੰਟੀਅਰ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ

ਚੰਡੀਗੜ (ਦ ਸਟੈਲਰ ਨਿਊਜ਼)। ਮਾਣਯੋਗ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾੲੀ ਹੇਠ ਸਿਹਤ ਤੇ ਪਰਿਵਾਰ ਭਲਾੲੀ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਯੁਞਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਵਿਕਾਸ ਚੈਂਬਰ ਕਾਲਕੱਟ ਭਵਨ ਸੈਕਟਰ 82 ਮੋਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ 1 ਵਲੰਟੀਅਰ ਪ੍ਰਤੀ ਬਲਾਕ ਦੇ ਹਿਸਾਬ ਨਾਲ ਪੰਜਾਬ ਭਰ ਦੇ 150 ਬਲਾਕਾਂ ਅਤੇ ਸ਼ਹਿਰਾਂ ਵਿੱਚੋਂ ਕੁੱਲ 165 ਵਲੰਟੀਅਰ ਸ਼ਾਮਲ ਹੋਏ RCV ਤੇ UCV ਮਾਸਟਰ ਟ੍ਰੇਨਰ ਕੋਰੋਨਾ ਵਰਕਸ਼ਾਪ ਕੀਤੀ ਗੲੀ ਇਸ ਵਰਕਸ਼ਾਪ ਦਾ ਉਦਘਾਟਨ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਕੀਤਾ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਅਰੀਤ ਕੌਰ ਅਤੇ ਯੂਨੀਸੈਫ ਤੋਂ ਮਿਸ ਹਬੀਬਾ ਅਤੇ ਮਿਸ ਤ੍ਰਿਪਤ ਕੌਰ ਉਨ੍ਹਾਂ ਨਾਲ ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੁਮਾਇੰਦਿਆਂ ਨੇ ਆਪਣੇ ਸੰਬੋਧਨ ਦੌਰਾਨ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੀਆਂ ਸੰਭਾਵਨਾਵਾਂ ਦੇ ਸਨਮੁਖ ਹੋਰ ਵੀ ਜਾਗਰੂਕ ਹੋਣ ਦੀ ਲੋੜ `ਤੇ ਜ਼ੋਰ ਦਿੱਤਾ ।

Advertisements

ਇਸ ਪਿੱਛੋਂ ਭਾਗੀਦਾਰਾਂ ਨਾਲ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ ਸਮਾਗਮ ਦੌਰਾਨ ਯੁਵਕ ਸੇਵਾਵਾਂ ਵਿਭਾਗ ਦੀ ਸਹਾਇਕ ਡਾਇਰੈਕਟਰ ਚੰਡੀਗੜ੍ਹ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਬਰਨਾਲਾ ਵਿਜੈ ਭਾਸਕਰ, ਸਹਾਇਕ ਡਾਇਰੈਕਟਰ ਸੰਗਰੂਰ ਅਰੁਣ ਕੁਮਾਰ,ਸਹਾਇਕ ਡਾਇਰੈਕਟਰ ਜਲੰਧਰ ਜਸਪਾਲ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

LEAVE A REPLY

Please enter your comment!
Please enter your name here