ਅਣਅਧਿਕਾਰਤ ਵਾਟਰ ਸਪਲਾਈ ਤੇ ਸੀਵਰੇਜ ਕੁਨੈਕਸ਼ਨਾਂ ਨੂੰ ਰੈਗੂਲਰ ਕਰਨ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ: ਆਸ਼ਿਕਾ ਜੈਨ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਵਾਟਰ ਸਪਲਾਈ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਅਧੀਨ ਪੈਂਦੇ ਖੇਤਰਾਂ ਦੇ ਵਸਨੀਕ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਤੈਅ ਫ਼ੀਸ ਭਰ ਕੇ ਰੈਗੂਲਰ ਕਰਵਾ ਸਕਦੇ ਹਨ। ਨਗਰ ਨਿਗਮ ਦੇ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਘਰੇਲੂ ਅਣਅਧਿਕਾਰਤ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨਾਂ ਨੂੰ ਰੈਗੂਲਰ ਕਰਾਉਣ ਦੀ ਫੀਸ 200 ਰੁਪਏ ਪ੍ਰਤੀ ਕੁਨੈਕਸ਼ਨ ਤੋਂ 1000 ਰੁਪਏ ਪ੍ਰਤੀ ਕੁਨੈਕਸ਼ਨ ਰੱਖੀ ਹੈ ਜਦਕਿ ਵਪਾਰਕ/ਸੰਸਥਾਨਕ ਕੁਨੈਕਸ਼ਨਾਂ ਲਈ ਇਹ ਫੀਸ 1000 ਅਤੇ 2000 ਰੁਪਏ ਪ੍ਰਤੀ ਕੁਨੈਕਸ਼ਨ ਹੈ।

Advertisements

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਆਸ਼ਿਕਾ ਜੈਨ ਨੇ ਦੱਸਿਆ ਕਿ ਜਿਹੜੇ ਘਰ 125 ਗਜ਼ ਤੱਕ ਦੇ ਹਨ, ਉਹ 200 ਰੁਪਏ ਪ੍ਰਤੀ ਕੁਨੈਕਸ਼ਨ ਫੀਸ ਭਰ ਕੇ ਪਾਣੀ ਅਤੇ ਸੀਵਰੇਜ ਦੇ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾ ਸਕਦੇ ਹਨ। ਇਸੇ ਤਰ੍ਹਾਂ 125 ਤੋਂ 250 ਗਜ਼ ਤੱਕ ਦੇ ਘਰੇਲੂ ਕੁਨੈਕਸ਼ਨਾਂ ਲਈ ਇਹ ਫੀਸ 500 ਰੁਪਏ ਪ੍ਰਤੀ ਕੁਨੈਕਸ਼ਨ ਜਦਕਿ 250 ਗਜ਼ ਤੋਂ ਉੱਪਰ ਦੇ ਘਰਾਂ ਲਈ ਇਹ ਫੀਸ 1000 ਰੁਪਏ ਪ੍ਰਤੀ ਕੁਨੈਕਸ਼ਨ ਰੱਖੀ ਗਈ ਹੈ।ਇਸੇ ਤਰ੍ਹਾਂ ਵਪਾਰਕ/ਸੰਸਥਾਨਕ ਅਣਅਧਿਕਾਰਤ ਕੁਨੈਕਸ਼ਨ ਜੋ ਕਿ 250 ਗਜ਼ ਤੱਕ ਦੀ ਜਗ੍ਹਾਂ ਵਿਚ ਲੱਗੇ ਹੋਏ ਹਨ, ਨੂੰ ਰੈਗੂਲਰ ਕਰਵਾਉਣ ਲਈ 1000 ਰੁਪਏ ਪ੍ਰਤੀ ਕੁਨੈਕਸ਼ਨ ਅਤੇ 250 ਗਜ਼ ਤੋਂ ਉੱਪਰ ਲਈ 2000 ਰੁਪਏ ਪ੍ਰਤੀ ਕੁਨੈਕਸ਼ਨ ਫੀਸ ਜਮ੍ਹਾਂ ਕਰਵਾ ਕੇ ਇਨ੍ਹਾਂ ਨੂੰ ਰੈਗੂਲਰ ਕਰਵਾਇਆ ਜਾ ਸਕਦਾ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ 25 ਅਗਸਤ, 2021 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ 3 ਮਹੀਨੇ ਤੱਕ ਫੀਸ ਜਮ੍ਹਾਂ ਕਰਵਾਉਣ ‘ਤੇ ਦਰਖਾਸਤਕਰਤਾ ਤੋਂ ਕੋਈ ਹੋਰ ਖਰਚਾ ਜਿਵੇਂ ਕਿ ਰੋਡ ਕਟਿੰਗ, ਕੁਨੈਕਸ਼ਨ ਫੀਸ ਅਤੇ ਸਕਿਓਰਟੀ ਆਦਿ ਕੁਝ ਵੀ ਵਸੂਲ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਖਪਤਕਾਰ ਨੂੰ ਪਾਣੀ ਅਤੇ ਸੀਵਰੇਜ ਦੇ ਜਾਰੀ ਕੀਤੇ ਕੁਨੈਕਸ਼ਨਾਂ ਨੂੰ ਮਾਲਕੀ ਸਬੂਤ ਵੱਜੋਂ ਨਹੀਂ ਵਰਤਿਆ ਜਾਵੇਗਾ ਅਤੇ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਖਪਤਕਾਰ ਨੂੰ ਬਣਦਾ ਬਿੱਲ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ 3 ਮਹੀਨੇ ਦੇ ਅੰਦਰ ਅੰਦਰ ਬਕਾਇਆ ਇਕਮੁਸ਼ਤ ਜਮ੍ਹਾਂ ਕਰਵਾਉਣ ਵਾਲੇ ਖਪਤਕਾਰਾਂ ਨੂੰ ਲੱਗੇ ਵਿਆਜ਼/ਜੁਰਮਾਨੇ ਤੋਂ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਹਿਰ ਵਾਸੀ ਇਸ ਸਕੀਮ ਦਾ ਲਾਭ ਲੈਣ ਅਤੇ ਅਣਅਧਿਕਾਰਤ ਪਾਣੀ ਤੇ ਸੀਵਰੇਜ ਕੁਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਤਾਂ ਜੋ ਇਸ ਤੋਂ ਬਾਅਦ ਨਗਰ ਨਿਗਰ ਵੱਲੋਂ ਅਣਅਧਿਕਾਰਤ ਕੁਨੈਕਸ਼ਨ ਲਗਵਾਉਣ ਵਾਲਿਆਂ ‘ਤੇ ਕੀਤੀ ਕਾਰਵਾਈ ਤੋਂ ਖਪਤਕਾਰ ਬਚ ਸਕਣ।

LEAVE A REPLY

Please enter your comment!
Please enter your name here