1500 ਦੀ ਬਜਾਏ 1200 ਵੋਟਾਂ ਵਾਲੇ ਬਣਨਗੇ ਪੋਲਿੰਗ ਬੂਥ, ਚੋਣ ਹਲਕਾ 35-ਜਲੰਧਰ ਕੇਂਦਰੀ ਵਿੱਚ 28 ਬੂਥਾਂ ਦਾ ਵਾਧਾ

ਜਲੰਧਰ (ਦ ਸਟੈਲਰ ਨਿਊਜ਼)। ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01-01-2022 ਦੇ ਆਧਾਰ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਪ੍ਰਤੀ ਪੋਲਿੰਗ ਸਟੇਸ਼ਨ 1500 ਵੋਟਰ ਦੀ ਗਿਣਤੀ ਘਟਾ ਕੇ 1200 ਵੋਟਰ ਕੀਤੀ ਗਈ ਹੈ, ਜਿਸ ਮੁਤਾਬਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਦੀ ਕਾਰਵਾਈ ਕਰਨ ਉਪਰੰਤ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਿਟਾਂਦਰਾ ਕਰਨ ਲਈ ਵੀਰਵਾਰ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 35-ਜਲੰਧਰ ਕੇਂਦਰੀ-ਕਮ-ਐਸ.ਡੀ.ਐਮ. ਜਲੰਧਰ-1  ਹਰਪ੍ਰੀਤ ਸਿੰਘ ਵਲੋਂ ਮੀਟਿੰਗ ਕੀਤੀ ਗਈ। 

Advertisements

ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਈ.ਆਰ.ਓ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨ ਵਿੱਚ ਵੋਟਰਾਂ ਦੀ ਗਿਣਤੀ 1500 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਚੋਣ ਹਲਕਾ 35-ਜਲੰਧਰ ਕੇਂਦਰੀ ਵਿੱਚ ਮੌਜੂਦਾ 162 ਪੋਲਿੰਗ ਸਟੇਸ਼ਨਾਂ ਵਿੱਚੋਂ 57 ਪੋਲਿੰਗ ਸਟੇਸ਼ਨ 1200 ਤੋਂ ਵੱਧ ਵੋਟਾਂ ਵਾਲੇ ਹਨ, ਜਿਨ੍ਹਾਂ ਨੂੰ ਰੈਸ਼ਨੇਲਾਈਜ਼ ਕਰਨ ਲਈ ਸਮੂਹ ਸੁਪਰਵਾਈਜ਼ਰਾਂ ਪਾਸੋਂ ਪੋਲਿੰਗ ਸਟੇਸ਼ਨਾਂ ਦੀ ਸੌਫੀਸਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਈ ਗਈ ਹੈ ਅਤੇ ਚੋਣ ਹਲਕਾ 35-ਜਲੰਧਰ ਕੇਂਦਰੀ ਵਿੱਚ ਕੁੱਲ 28 ਪੋਲਿੰਗ ਬੂਥਾਂ ਦਾ ਵਾਧਾ ਹੋਣ ਕਰਕੇ ਪੋਲਿੰਗ ਬੂਥਾਂ ਦੀ ਗਿਣਤੀ 190 ਹੋ ਗਈ ਹੈ। ਜਿਸ ਮੁਤਾਬਿਕ ਫੋਟੋ ਵੋਟਰ ਸੂਚੀ ਦੀ ਛਪਾਈ ਕਰਵਾਉਣ ਉਪਰੰਤ 01-11-2021 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 01-11-2021 ਤੋਂ 30-11-2021 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ਾਂ ਸਬੰਧੀ ਫਾਰਮ 6, 6ਏ, 7, 8 ਅਤੇ 8ਏ ਪ੍ਰਾਪਤ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 06-11-2021 (ਸ਼ਨੀਵਾਰ) 07-11-2021 (ਐਤਵਾਰ) ਅਤੇ 20-11-2021 (ਸ਼ਨੀਵਾਰ) ਅਤੇ 21-11-2021 (ਐਤਵਾਰ) ਵਾਲੇ ਦਿਨ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਾ ਕੇ ਸਵੇਰੇ 9:00 ਵਜੇ ਤੋਂ ਸ਼ਾਮ 05:00 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਉਕਤ ਸਮੇਂ ਦੌਰਾਨ ਪ੍ਰਾਪਤ ਕੀਤੇ ਜਾਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ 20-12-2021 ਤੱਕ ਕੀਤਾ ਜਾਵੇਗਾ ਅਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05-01-2022 ਨੂੰ ਕੀਤੀ ਜਾਵੇਗੀ। ਮੀਟਿੰਗ ਦੌਰਾਨ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਬੀ.ਐਲ.ਓਜ਼ ਦੇ ਸਹਿਯੋਗ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਆਪਣਾ ਬੂਥ ਲੈਵਲ ਏਜੰਟ ਨਿਯੁਕਤ ਕਰਨ ਅਤੇ ਵਿਧਾਨ ਸਭਾ ਚੋਣ ਹਲਕਾ 35-ਜਲੰਧਰ ਕੇਂਦਰੀ ਦੇ ਪੋਲਿੰਗ ਸਟੇਸ਼ਨਾਂ ਦੀ ਕੀਤੀ ਗਈ ਰੈਸ਼ਨੇਲਾਈਜ਼ੇਸ਼ਨ ਸਬੰਧੀ ਜੇਕਰ ਕੋਈ ਸੁਝਾਅ/ਇਤਰਾਜ਼ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ ਮਿਤੀ 04-09-2021 ਨੂੰ ਸਵੇਰੇ 11:00 ਵਜੇ ਤੱਕ ਈ.ਆਰ.ਓ. 35-ਜਲੰਧਰ ਕੇਂਦਰੀ ਦੇ ਦਫ਼ਤਰ ਵਿਖੇ ਭੇਜਣ ਲਈ ਕਿਹਾ ਗਿਆ ਤਾਂ ਜੋ ਪ੍ਰਾਪਤ ਹੋਣ ਵਾਲੇ ਸੁਝਾਅ/ਇਤਰਾਜ਼ਾਂ ਨੂੰ ਵਿਚਾਰਨ ਉਪਰੰਤ ਫਾਈਨਲ ਤਜਵੀਜ਼ ਤਿਆਰ ਕਰ ਕੇ ਜ਼ਿਲ੍ਹਾ ਚੋਣ ਅਫ਼ਸਰ, ਜਲੰਧਰ ਨੂੰ ਭੇਜੀ ਜਾ ਸਕੇ। ਮੀਟਿੰਗ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਤਹਿਸੀਲਦਾਰ, ਜਲੰਧਰ-1 ਸ਼੍ਰੀ ਰੁਪਿੰਦਰ ਪਾਲ ਸਿੰਘ ਬੱਲ ਅਤੇ ਨਾਇਬ ਤਹਿਸੀਲਦਾਰ, ਜਲੰਧਰ-1, ਚੋਣ ਕਾਨੂੰਨਗੋ ਸ਼੍ਰੀ ਰਾਕੇਸ਼ ਕੁਮਾਰ, ਇਲੈਕਸ਼ਨ ਇੰਚਾਰਜ ਸ਼੍ਰੀ ਸੁਖਵਿੰਦਰ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here