ਜ਼ਿਲ੍ਹੇ ਵਿਚ 9 ਤੋਂ 17 ਸਤੰਬਰ ਤੱਕ ਲਗੇਗਾ ਮੈਗਾ ਰੁਜ਼ਗਾਰ ਮੇਲਾ

ਫਿਰੋਜ਼ਪੁਰ (द स्टैलर न्यूज़)। ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਦਿੱਤੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਫਿਰੋਜਪੁਰ ਜਿਲ੍ਹੇ ਵਿੱਚ 9 ਤੋਂ 17 ਸਤੰਬਰ ਦੋਰਾਨ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਰੁਨ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜਪੁਰ ਵੱਲੋਂ ਦਸਿਆ ਗਿਆ ਕਿ ਇਹ ਮੇਲੇ ਵੱਖ-ਵੱਖ ਸਥਾਨਾਂ ਜਿਵੇਂ ਕਿ 9 ਸਤੰਬਰ  ਨੂੰ ਸ਼ਹੀਦ ਭਗਤ ਸਿੰਘ ਸਟੈਟ ਯੂਨਿਵਰਸਿਟੀ ਫਿਰੋਜਪੁਰ, 10 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜਪੁਰ ਸ਼ਹਿਰ, 13 ਸੰਤਬਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਜੀਰਾ,  15 ਸਤੰਬਰ ਨੂੰ ਡੀ.ਡੀ.ਯੂ.ਜੀ.ਕੇ.ਵਾਈ. ਸੱਕਿਲ ਸੈਂਟਰ, ਨੇੜੇ ਅਨਾਜ ਮੰਡੀ, ਗੁਰੂਹਰਸਹਾਏ ਅਤੇ 17 ਸਤੰਬਰ 2021 ਨੂੰ  ਐਸ.ਜੀ.ਐਸ. ਇੰਸਟੀਚਿਊਟ, ਨੇੜੇ ਪਾਵਰ ਹਾਊਸ, ਕੱਚਾ ਕਰਮਿਤੀ ਰੋਡ, ਤਲਵੰਡੀ ਭਾਈ ਵਿਖੇ ਲਗਾਏ ਜਾਣਗੇ।

Advertisements

ਉਨ੍ਹਾਂ ਜਿਲ੍ਹਾ ਫਿਰੋਜਪੁਰ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਹਨਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਸਮੂਲੀਅਤ ਕਰਨ ਦੇ ਨਾਲ www.pgrkam.com  ਅਤੇ www.ncs.gov.in ਤੇ ਆਪਣਾ ਨਾਮ ਰਜਿਸਟਰ ਕਰਨਾ ਯਕੀਨੀ ਬਨਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ: 94654-74122 ਤੇ ਜਾਂ ਈ-ਮੇਲ ਆਈਡੀ [email protected] ਅਤੇ  ਦਫ਼ਤਰ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਆਈ-ਬਲਾਕ, ਦੂਜੀ ਮਜਿੰਲ, ਡੀ.ਸੀ.ਕੰਪਲੈਕਸ, ਫਿਰੋਜਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here