ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਸ਼ਬਦ ਗੁਰੂ ਸਮਾਗਮ ਕੀਤਾ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ, ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ਼ਬਦ ਗੁਰੂ ਸਮਾਗਮ ਦਾ ਆਯੋਜਨ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਨਛੱਤਰ ਸਿੰਘ ਜੀ ਬ੍ਰਹਮਜੀਤ, ਸ ਰਸ਼ਪਾਲ ਸਿੰਘ ਬੂਰੇ ਜੱਟਾਂ, ਭਾਈ ਜਸਵੀਰ ਸਿੰਘ ਜੀ ਭਟੋਲੀਆਂ ਵਾਲੇ, ਸ ਅਮਰੀਕ ਸਿੰਘ ਕਬੀਰਪੁਰ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

Advertisements

ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਸਰਬੱਤ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮ੍ਰਿਤਸਰ ਵਾਸੀ ਸ ਗੁਰਲਾਲ ਸਿੰਘ ਜੀ ਚੌਹਾਨ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਡਾ ਜਸਵਿੰਦਰ ਸਿੰਘ ਡੋਗਰਾ, ਸ ਗੁਰਪ੍ਰੀਤ ਸਿੰਘ ਪਥਿਆਲ, ਏਕਮਜੋਤ ਸਿੰਘ ਸੇਖੋਂ, ਸ ਬਲਜੀਤ ਸਿੰਘ, ਸ ਹਰਮਨਪ੍ਰੀਤ ਸਿੰਘ ਜੱਜ, ਸ ਸੁਖਵਿੰਦਰ ਸਿੰਘ, ਸ ਗੁਰਮੀਤ ਸਿੰਘ, ਪ੍ਰੋ ਜਤਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here