ਜ਼ਿਲ੍ਹਾ ਮੈਜਿਸਟਰੇਟ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 6 ਸਤੰਬਰ 2021 ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੈਣ ਲਈ ਆਮ ਜਨਤਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisements

ਇਸ ਲਈ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਅਗਲੇਰੇ ਹੁਕਮਾਂ ਤੱਕ 6 ਸਤੰਬਰ ਤੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here