ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਅਤੇ ਇਨਾ ਕੈਮਰਿਆਂ ਵਿੱਚ ਸੱਤ ਦਿਨਾਂ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵਲੋਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਨੂੰ ਖੁੱਲੇ ਵਿੱਚ ਅੱਗ ਲਗਾਉਣ ਉਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਇਹ ਦੋਵੇਂ ਹੁਕਮ 03.09.2021 ਤੋਂ 02.11.2021 ਤੱਕ ਲਾਗੂ ਰਹਿਣਗੇ।

Advertisements

LEAVE A REPLY

Please enter your comment!
Please enter your name here