
ਦਿੱਲੀ ( ਦ ਸਟੈਲਰ ਨਿਊਜ਼ ), ਜੋਤੀ। ਭਾਰਤ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਟੋਕੀਓ ਪੈਰਾਓਲੰਪਿਕਸ ਵਿੱਚ ਖੇਡ ਪ੍ਰਤੀ ਵਧੀਆ ਪ੍ਰਦਰਸ਼ਨ ਦਿੰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰੱਚ ਦਿੱਤਾ ਹੈ । ਜਾਣਕਾਰੀ ਦੇ ਅਨੁਸਾਰ, ਭਾਰਤ ਨੇ ਟੋਕੀਓ ਪੈਰਾਓਲੰਪਿਕਸ ਵਿੱਚ 13 ਤਗਮੇ ਹਾਸਿਲ ਕਰ ਲਏ ਹਨ । ਹਰਵਿੰਦਰ ਨੇ ਕੋਰੀਆ ਦੇ ਕਿਮ ਮਿਨ ਸੂ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ । ਹਰਵਿੰਦਰ ਨੇ ਪਹਿਲਾ ਜਰਮਨੀ ਦੇ ਮੈਕ ਸ਼ਾਰਸਜ਼ੇਵਸਕੀ ਨੂੰ 6-2 ਨਾਲ ਹਰਾ ਕੇ ਈਵੈਂਟ ਦੇ ਸੈਮੀਫਾਈਨਲ ਵਿੱਚ ਜਗ੍ਹਾਂ ਬਣਾ ਲਈ ਹੈ ।

ਇਸਤੋ ਬਾਅਦ ਹਰਵਿੰਦਰ ਨੇ ਫਾਈਨਲ ਵਿੱਚ ਪਹੁੰਚ ਕੇ ਕੋਰੀਅਨ ਦੇ ਨਿਸ਼ਾਨੇਬਾਜ਼ ਕਿਮ ਮਿਨ ਸੂ ਨੂੰ 6-5 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ । ਇਸ ਜਿੱਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆ ਅਤੇ ਉਹਨਾ ਨੇ ਟਵੀਟ ਕਰਕੇ ਕਿਹਾ ਕਿ ਸਾਨੂੰ ਹਰਵਿੰਦਰ ਦੇ ਦ੍ਰਿੜ ਇਰਾਦੇ ਅਤੇ ਹੌਸਲੇ ਤੇ ਮਾਣ ਹੈ । ਇਸਤੋ ਇਲਾਵਾ ਪੈਰਾ ਅਥਲੀਟ ਪ੍ਰਵੀਨ ਕੁਮਾਰ ਨੇ ਟੋਕੀਓ ਪੈਰਾਓਲੰਪਿਕ ਵਿੱਚ ਉਚੀ ਛਾਲ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਕਾਂਸੀ ਦਾ ਤਗਮਾ ਹਾਸਿਲ ਕਰਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ ।












