ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੱਧੂ ਨੇ ਕੀਤੀ ਅੱਗ ਲਾਉਣ ਦੀ ਕੋਸ਼ਿਸ਼, ਪੁਲਸ ਨੇ ਕੀਤੀ ਧੱਕਾ ਮੁੱਕੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐਨ.ਐਸ.ਕਿਊ ਐਫ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਵਲੋਂ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਪਿਛਲੇ 89 ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ‘ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ’ ਵਿਖੇ ਪੱਕਾ ਧਰਨਾ ਲਾਕੇ ਬੈਠੇ ਹੋਏ ਹਨ ਅਤੇ ਅੱਜ ਤੱਕ ਉਹਨਾਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਉਹਨਾਂ ਦਾ ਕਹਿਣਾ ਹੈ ਕਿ ਹਰ ਵਾਰ ਮੀਟਿੰਗ ਵਿੱਚ ਸਾਡੇ ਤੋਂ ਸਮਾਂ ਮੰਗ ਲਿਆ ਜਾਂਦਾ ਹੈ ਜਿਸ ਕਰਕੇ ਅਧਿਆਪਕਾਂ ਵਿੱਚ ਬਹੁਤ ਜ਼ਿਆਦਾ ਰੋਸ ਵਧ ਗਿਆ ਹੈ। ਅੱਜ ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕਾਂ ਨੇ ਇਹਨਾਂ ਦੇ ਝੂਠੇ ਲਾਰਿਆਂ ਤੋਂ ਅੱਕ ਕੇ ਗਲਾਂ ਵਿੱਚ ਟਾਇਰ ਪਾ ਕੇ ਰੋਸ ਮਾਰਚ ਕੱਢਿਆ ਅਤੇ ਸਮਾਣਾ ਚੂੰਗੀ ਰੋਡ ਨੂੰ ਜਾਮ ਕੀਤਾ ਗਿਆ।

Advertisements

ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਗਲ ਵਿੱਚ ਪਾਏ ਟਾਇਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਕੇ ਤੇ ਹਾਜਰ ਪੁਲਸ ਮੁਲਾਜ਼ਮਾਂ ਵਲੋਂ ਰੋਕਣ ਲਈ ਅਧਿਆਪਕਾਂ ਬਹੁਤ ਜੋਰ ਜਬਰਦਸਤੀ ਕੀਤੀ ਗਈ। ਇਸ ਮੋਕੇ ਐਨ ਐਸ ਕਿਊ ਐਫ ਅਧਿਆਪਕਾਂ ਚ ਬਹੁਤ ਰੋਸ ਵਧ ਗਿਆ ਅਤੇ ਮਾਹੋਲ ਬਹੁਤ ਤਨਾਵਪੂਰਨ ਹੋ ਗਿਆ। ਇਸ ਸਮੇਂ ਖਿੱਚ ਧੂ ਵਿੱਚ ਕਾਫੀ ਅਧਿਆਪਕਾਂ ਦੇ ਰਗੜਾਂ ਲੱਗੀਆਂ ਕਾਫੀ ਮਹਿਲਾ ਅਧਿਆਪਕ ਡਿੱਗ ਪਏ। ਇਸ ਸਾਰੀ ਖਿੱਚੋ ਤਾਣ ਤੋਂ ਬਾਅਦ ਪ੍ਰਸ਼ਾਸਨ ਅਤੇ ਅਧਿਆਪਕਾਂ ਵਿੱਚ ਮਾਹੌਲ ਸ਼ਾਂਤ ਕਰਦੇ ਹੋਏ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਦੇ ਹੱਲ ਕਰੇ ਸਾਡੀਆਂ ਮੁੱਖ ਮੰਗਾਂ ਹਨ: ਸਰਕਾਰੀ ਸਕੂਲਾਂ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢਿਆ ਜਾਵੇ। ਐਨ ਐਸ ਕਿਊ ਐਫ ਪੂਰੇ ਸਕੇਲ ਤੇ ਰੈਗੂਲਰ ਕੀਤਾ ਜਾਵੇ। ਪ੍ਰਸ਼ਾਸਨ ਵਲੋਂ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨਾਲ 6 ਸਤੰਬਰ ਦੀ ਚੰਡੀਗੜ੍ਹ ਵਿਖੇ ਸਕੱਤਰੇਤ ਵਿਖੇ ਪੈਨਲ ਮੀਟਿੰਗ ਦਿੱਤੀ ਗਈ ਅਤੇ ਸੂਬਾ ਪ੍ਰਧਾਨ ਵਲੋਂ ਕਿਹਾ ਗਿਆ ਕਿ ਜੇਕਰ ਕੱਲ ਵਾਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 11 ਸਤੰਬਰ ਨੂੰ ਦੋ ਦਿਨਾਂ ਦੀ ਅਗਲੀ ਰੈਲੀ ਦਾ ਐਲਾਨ ਕੀਤਾ

LEAVE A REPLY

Please enter your comment!
Please enter your name here