ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਦਿਵਸ ਨੂੰ ਜੱਜ ਸਾਹਿਬ ਦੀ ਦੇਖ ਰੇਖ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ 122 ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲਾਂ ਦੇ ਨਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਨਵੇਂ ਬਣੇ ਕਲਾਸ ਰੂਮ ਵਿੱਚ ਵੀ ਬੰਦੀਆਂ ਨਾਲ ਮਨਾਇਆ ਗਿਆ । ਇਸ ਦਿਵਸ ਨੂੰ ਮਨਾਉਣ ਦੇ ਇਵਜ ਵਜੋਂ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੀਰਾ ਵਿਖੇ ਜੱਜ ਸਾਹਿਬ ਦੇ ਦਫ਼ਤਰੀ ਸਟਾਫ ਵੱਲੋਂ ਆਪ ਜਾ ਕੇ ਇਹ ਦਿਵਸ ਮਨਾਉਣ ਦੇ ਮਕਸਦ ਨਾਲ ਕਾਨੂੰਨੀ ਸਾਖਰਤਾ ਅਤੇ ਅਧਿਆਪਕ ਦਿਵਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

Advertisements

ਇਸ ਮੌਕੇ ਰਾਕੇਸ਼ ਸ਼ਰਮਾ ਪ੍ਰਿੰਸੀਪਲ ਉਪਰੋਕਤ ਸਕੂਲ ਨੇ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਇਸ ਸੈਮੀਨਾਰ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਦੇ ਨਾਲ ਨਾਲ ਜੱਜ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਵੱਖ ਵੱਖ ਗਤੀਵਿਧੀਆਂ ਰਾਹੀਂ ਇਹ ਦਿਵਸ ਮਨਾਇਆ ਗਿਆ । ਜਿਸ ਵਿੱਚ ਪੇਂਟਿੰਗ ਮੁਕਾਬਲਾ, ਭਾਸ਼ਣ ਮੁਕਾਬਲਾ, ਚਾਰਟ ਮੇਕਿੰਗ ਮੁਕਾਬਲਾ, ਸੁੰਦਰ ਲਿਖਾਈ ਮੁਕਾਬਲੇ, ਬੂਟੇ ਲਗਾਉਣ ਅਤੇ ਹੋਰ ਗਤੀਵਿਧੀਆਂ ਰਾਹੀਂ ਇਹ ਦਿਵਸ ਮਨਾਇਆ ਗਿਆ ।ਇਸ ਤੋਂ ਬਾਅਦ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਨਵੇਂ ਬਣੇ ਕਲਾਸ ਰੂਮ ਵਿੱਚ ਇਸ ਦਫ਼ਤਰ ਦੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਦੇ ਰਾਹੀਂ ਅਧਿਆਪਕ ਦਿਵਸ ਮਨਾਇਆ ਗਿਆ ਅਤੇ ਬੰਦੀਆਂ ਨੂੰ ਵੱਧ ਤੋਂ ਵੱਧ ਸਮਾਂ ਜੇਲ੍ਹ ਵਿਖੇ ਬਣੀ ਲਾਇਬ੍ਰੇਰੀ ਵਿਖੇ ਬਿਤਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ । ਇਸ ਤੋਂ ਬਾਅਦ ਜੱਜ ਸਾਹਿਬ ਨੇ ਮਿਤੀ 11.09.2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਦਾ ਵੀ ਪ੍ਰਚਾਰ ਕੀਤਾ ਗਿਆ । 

LEAVE A REPLY

Please enter your comment!
Please enter your name here